DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮਾਂਤਰੀ ਯੋਗ ਦਿਵਸ ਮੌਕੇ ਵੱਖ ਵੱਖ ਥਾਈਂ ਸਮਾਗਮ

ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ(ਮੁਹਾਲੀ), 21 ਜੂਨ ਮੁਹਾਲੀ ਜ਼ਿਲ੍ਹੇ ਵਿੱਚ ਯੋਗ ਦਿਵਸ ਸਬੰਧੀ 33 ਥਾਵਾਂ ’ਤੇ ਕਰਵਾਏ ਸਮਾਗਮਾਂ ਵਿੱਚ 12,210 ਲੋਕਾਂ ਨੇ ਹਿੱਸਾ ਲਿਆ। ਇਨ੍ਹਾਂ ਯੋਗ ਸਮਾਗਮਾਂ ਵਿੱਚ ਲੋਕਾਂ ਦੇ ਨਾਲ ਨਾਲ ਸੀਐੱਮ ਦੀ ਯੋਗਸ਼ਾਲਾ ਦੇ ਸਾਰੇ ਕੋਆਰਡੀਨੇਟਰਾਂ ਅਤੇ ਯੋਗਸ਼ਾਲਾ...
  • fb
  • twitter
  • whatsapp
  • whatsapp
Advertisement

ਕਰਮਜੀਤ ਸਿੰਘ ਚਿੱਲਾ

ਐੱਸਏਐੱਸ ਨਗਰ(ਮੁਹਾਲੀ), 21 ਜੂਨ

Advertisement

ਮੁਹਾਲੀ ਜ਼ਿਲ੍ਹੇ ਵਿੱਚ ਯੋਗ ਦਿਵਸ ਸਬੰਧੀ 33 ਥਾਵਾਂ ’ਤੇ ਕਰਵਾਏ ਸਮਾਗਮਾਂ ਵਿੱਚ 12,210 ਲੋਕਾਂ ਨੇ ਹਿੱਸਾ ਲਿਆ। ਇਨ੍ਹਾਂ ਯੋਗ ਸਮਾਗਮਾਂ ਵਿੱਚ ਲੋਕਾਂ ਦੇ ਨਾਲ ਨਾਲ ਸੀਐੱਮ ਦੀ ਯੋਗਸ਼ਾਲਾ ਦੇ ਸਾਰੇ ਕੋਆਰਡੀਨੇਟਰਾਂ ਅਤੇ ਯੋਗਸ਼ਾਲਾ ਦੇ ਟਰੇਨਰਾਂ ਨੇ ਵੀ ਹਿੱਸਾ ਲਿਆ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਸੰਸਥਾਵਾਂ, ਪਾਰਕਾਂ ਵਿਚ ਵੀ ਵੱਡੀ ਪੱਧਰ ’ਤੇ ਯੋਗ ਦਿਵਸ ਮਨਾਇਆ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਆਯੂਰਵੇਦ ਅਤੇ ਯੂਨਾਨੀ ਵਿਭਾਗ ਵੱਲੋਂ ਕੋਆਰਡੀਨੇਟਰ ਪ੍ਰਤਿਮਾ ਡਾਵਰ ਦੀ ਨਿਗਰਾਨੀ ਹੇਠ ਸੈਕਟਰ-78, ਸੈਕਟਰ-79, ਸੈਕਟਰ-81, ਸੈਕਟਰ- 66 ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਯੋਗ ਦਿਵਸ ਮਨਾਇਆ ਗਿਆ। ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78 ਵਿਖੇ ਮਨਾਏ ਗਏ ਯੋਗ ਦਿਵਸ ਮੌਕੇ ਐੱਸਡੀਐੱਮ ਮੁਹਾਲੀ ਦਮਨਦੀਪ ਕੌਰ, ਡੀਐੱਸਪੀ ਹਰਸਿਮਰਨ ਸਿੰਘ ਬੱਲ, ਡਾਇਰੈਕਟਰ ਆਯੂਰਵੈਦਿਕ ਡਾ. ਰਵੀ ਡੋਗਰਾ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ ਸਰਬਜੀਤ ਕੌਰ, ਨਾਇਬ ਤਹਿਸੀਲਦਾਰ ਹਰਜੋਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਵੀ ਭਾਗ ਲਿਆ।

ਭਾਜਪਾ ਵੱਲੋਂ 19 ਮੰਡਲਾਂ ਵਿੱਚ ਯੋਗ ਕੈਂਪ ਲਗਾਏ। ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਮੰਡਲ ਪ੍ਰਧਾਨ ਰਮਨ ਸੈਲੀ ਨੇ ਰੋਜ਼ ਗਾਰਡਨ ਫੇਜ਼ 3ਬੀ1 ਵਿੱਚ ਸ਼ਿਰਕਤ ਕੀਤੀ। ਇਸੇ ਤਰ੍ਹਾਂ ਬ੍ਰਹਮ ਕੁਮਾਰੀਜ਼ ਵੱਲੋਂ ਨਾਇਪਰ ਵਿੱਚ ਯੋਗਾ ਦਿਵਸ ਮਨਾਇਆ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਜ਼ਿਲਾ ਕਚਹਿਰੀਆਂ ਕੰਪਲੈਕਸ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

ਅੰਬਾਲਾ (ਸਰਬਜੀਤ ਸਿੰਘ ਭੱਟੀ): ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਅੰਬਾਲਾ ਸ਼ਹਿਰ ਦੇ ਸੈਕਟਰ-10 ਵਿੱਚ ਸਥਿਤ ਸਟੇਡੀਅਮ ਵਿੱਚ ਕਰਵਾਏ 11ਵੇਂ ਕੌਮਾਂਤਰੀ ਯੋਗ ਦਿਵਸ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਪੁੱਜੇ।

ਉਨ੍ਹਾਂ ਕਿਹਾ ਕਿ ਰੋਜ਼ਾਨਾ ਜੀਵਨ ਵਿੱਚ ਯੋਗ ਕਰ ਕੇ ਮਨੁੱਖ ਮਨ ਨੂੰ ਇਕਾਗਰ ਕਰ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ, ਐੱਸਪੀ ਅਜੀਤ ਸਿੰਘ ਸ਼ੇਖਾਵਤ, ਡਿਪਟੀ ਮੇਅਰ ਰਾਜੇਸ਼ ਮਹੇਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਰਿਤੇਸ਼ ਗੋਇਲ, ਅਤੇ ਹੋਰ ਪਤਵੰਤੇ ਮੌਜੂਦ ਸਨ।

ਇਸ ਤੋਂ ਇਲਾਵਾ ਵਾਰ ਹੀਰੋਜ਼ ਮੈਮੋਰੀਅਲ ਸਟੇਡਿਅਮ, ਅੰਬਾਲਾ ਛਾਉਣੀ, ਵਿੱਚ ਵਧੀਕ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਯੋਗ ਸਮਾਗਮ ਦੀ ਅਗਵਾਈ ਕੀਤੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਬਾਲਾ ਵੱਲੋਂ

ਜ਼ਿਲ੍ਹਾ ਜੱਜ ਕੰਜਨ ਮਾਹੀ ਅਤੇ ਸੀਜੇਐੱਮ ਪ੍ਰਵੀਨ ਦੀ ਅਗਵਾਈ ਹੇਠ ਯੋਗ ਕੈਂਪ ਲਾਇਆ ਗਿਆ।

ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਯੋਗ ਦਿਵਸ ਮੌਕੇ ਅੱਜ ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਉਂ ਸਣੇ ਨਿਊ ਚੰਡੀਗੜ੍ਹ ਇਲਾਕੇ ਵਿੱਚ ਕਈ ਥਾਵਾਂ ਉੱਤੇ ਯੋਗ ਕੈਂਪ ਲਾਏ ਗਏ। ਮੈਡਮ ਤਾਨੀਆ ਨੇ ਕਿਹਾ ਕਿ ਲਗਾਤਾਰ ਯੋਗ ਕਰ ਕੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ।

ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾ, ਮੰਡੀ ਗੋਬਿੰਦਗੜ੍ਹ ਵਿੱਚ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਅਗਵਾਈ ਹੇਠ ਯੋਗ ਦਿਵਸ ਮਨਾਇਆ ਗਿਆ। ਇਸ ਵਿਚ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਆਸਣ ਕੀਤੇ।

ਚਮਕੌਰ ਸਾਹਿਬ (ਸੰਜੀਵ ਬੱਬੀ): ਪਿੰਡ ਜਟਾਣਾ ਵਿੱਚ ਡਾ. ਜਸਪਿੰਦਰ ਕੌਰ ਅਤੇ ਪਿੰਡ ਰੁੜਕੀ ਹੀਰਾਂ ਵਿੱਚ ਡਾ ਹਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਵਿਸ਼ਵ ਯੋਗ ਦਿਵਸ ਮਨਾਇਆ ਗਿਆ। ਡਾਕਟਰਾਂ ਦੀ ਟੀਮ ਵੱਲੋਂ ਪਿੰਡ ਵਾਸੀਆਂ ਨੂੰ ਯੋਗ ਦੇ ਆਸਣ ਕਰਵਾਏ ਗਏ ਅਤੇ ਉਨ੍ਹਾਂ ਨੂੰ ਯੋਗਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਹੀ ਯੋਗ ਕਰਨ। ਇਸ ਮੌਕੇ ਮਾਲਟੀਪਰਪਜ਼ ਹੈਲਥ ਵਰਕਰ ਅਮਰੀਕ ਸਿੰਘ, ਏਐੱਨਐੱਮ ਮਨਪ੍ਰੀਤ ਕੌਰ, ਰਾਮ ਸਿੰਘ, ਅਮਨਦੀਪ ਸਿੰਘ, ਹਰਮਨਪ੍ਰੀਤ ਕੌਰ, ਬਲਵਿੰਦਰ ਸਿੰਘ ਅਤੇ ਆਦਿ ਹਾਜ਼ਰ ਸਨ।

ਪੰਚਕੂਲਾ (ਪੀਪੀ ਵਰਮਾ): ਹਰਿਆਣਾ ਯੋਗ ਕਮਿਸ਼ਨ ਨੇ ਪੱਛਮੀ ਕਮਾਂਡ, ਭਾਰਤੀ ਫ਼ੌਜ ਦੇ ਸਹਿਯੋਗ ਨਾਲ ਹੈੱਡਕੁਆਰਟਰ, ਚੰਡੀਮੰਦਰ ਵਿੱਚ ਕੌਮਾਂਤਰੀ ਯੋਗ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕੀਤਾ। ਇਸ ਵਿੱਚ 300 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ ਜਦੋਂਕਿ ਹਰਿਆਣਾ ਯੋਗ ਕਮਿਸ਼ਨ ਦੇ ਮੈਂਬਰ ਡਾ. ਪਵਨ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਸਾਂਝਾ ਯੋਗ ਪ੍ਰੋਟੋਕੋਲ ਸੈਸ਼ਨ ਹਰਿਆਣਾ ਯੋਗ ਕਮਿਸ਼ਨ ਦੀ ਡਾ. ਜਸਪ੍ਰੀਤ ਕੌਰ ਦੁਆਰਾ ਸੰਚਾਲਿਤ ਕੀਤਾ ਗਿਆ।

ਖਰੜ (ਸ਼ਸ਼ੀ ਪਾਲ ਜੈਨ): ਏਪੀਜੇ ਪਬਲਿਕ ਸਕੂਲ ਖਰੜ ਵੱਲੋਂ ਯੋਗ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਯੋਗ ਦੀ ਮਹੱਤਤਾ ਬਾਰੇ ਇੱਕ ਸੰਖੇਪ ਜਾਣ-ਪਛਾਣ ਨਾਲ ਹੋਈ। ਇਸ ਦੌਰਾਨ ਯੋਗ ਵਰਕਸਾਪ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀ, ਅਧਿਆਪਕਾਂ ਦੇ ਨਾਲ-ਨਾਲ ਸਵੇਰੇ ਸਕੂਲ ਦੇ ਮੈਦਾਨ ਅਤੇ ਆਡੀਟੋਰੀਅਮ ਵਿੱਚ ਇਕੱਠੇ ਹੋਏ ਸਨ। ਇੱਕ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਦੀ ਅਗਵਾਈ ਹੇਠ ਸਾਰਿਆਂ ਨੇ ਵੱਖ-ਵੱਖ ਯੋਗਾ ਆਸਣ ਅਤੇ ਸਾਹ ਲੈਣ ਦੀਆਂ ਕਸਰਤਾਂ ਕੀਤੀਆਂ। ਪ੍ਰਿੰਸੀਪਲ ਨੇ ਇਕੱਠ ਨੂੰ ਸੰਬੋਧਨ ਕੀਤਾ।

ਉਪ ਮੰਡਲ ਪੱਧਰ ’ਤੇ ਸ੍ਰੀ ਰਾਮ ਭਵਨ ਖਰੜ ਵਿੱਚ ਯੋਗ ਦਿਵਸ ਸਮਾਗਮ ਕਰਵਾਇਆ ਗਿਆ। ਇਸ ਵਿੱਚ ਖਰੜ ਦੇ ਐੱਸਡੀਐੱਮ ਦਿਵਿਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਪਤੰਜਲੀ ਯੋਗ ਪੀਠ ਵੱਲੋਂ ਅੱਜ ਸਰੋਵਰ ਦੀ ਪਾਰਕਿੰਗ ਵਿਚ ਸਮਾਗਮ ਕੀਤਾ ਗਿਆ। ਇੰਜ ਹੀ ਸੀਨੀਅਰ ਸਿਟੀਜ਼ਨ ਕੌਂਸਲ ਸੰਨੀ ਇਨਕਲੇਵ ਖਰੜ ਵਿੱਚ ਵੀ ਸਮਾਗਮ ਕਰਵਾਇਆ ਗਿਆ। ਇਸ ਦਾ ਉਦਘਾਟਨ ਪ੍ਰਧਾਨ ਹਰਿੰਦਰ ਸਿੰਘ ਜੋਲੀ ਨੇ ਕੀਤਾ।

ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਨੇ ਬਣਾਇਆ ਰਿਕਾਰਡ

ਐੱਸਏਐੱਸ ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਮੁਹਾਲੀ ਦੇ ਫੇਜ਼ ਛੇ ਦੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਨੇ ਯੋਗ ਦਿਵਸ-2025 ’ਤੇ ਸਿਹਤ ਸੰਭਾਲ ਪੇਸ਼ੇਵਰਾਂ ਵੱਲੋਂ ਸਭ ਤੋਂ ਵੱਡੇ ਯੋਗ ਸੈਸ਼ਨ ਦਾ ਪ੍ਰਬੰਧ ਕਰ ਕੇ ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦਾ ਖ਼ਿਤਾਬ ਹਾਸਲ ਕੀਤਾ। ਸੰਸਥਾ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਐੱਮਬੀਬੀਐੱਸ ਤੇ ਨਰਸਿੰਗ ਵਿਦਿਆਰਥੀਆਂ, ਡਾਕਟਰਾਂ, ਪੈਰਾਮੈਡਿਕਸ ਅਤੇ ਵੱਖ-ਵੱਖ ਵਿਸ਼ਿਆਂ ਦੇ ਸਿਹਤ ਸੰਭਾਲ ਪੇਸ਼ੇਵਰਾਂ ਸਣੇ 3,003 ਭਾਗੀਦਾਰਾਂ ਨਾਲ ਅੱਜ ਇੱਥੋਂ ਦੇ ਫੇਜ਼ ਛੇ ਦੇ ਸਰਕਾਰੀ ਕਾਲਜ ਵਿੱਚ ਕਰਾਏ ਯੋਗ ਦਿਵਸ ਲਈ ਇਹ ਸਨਮਾਨ ਹਾਸਲ ਹੋਇਆ ਹੈ। ਇਸ ਸਮਾਗਮ ਵਿਚ ਪੰਜਾਬ ਦੇ ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਕੁਮਾਰ ਰਾਹੁਲ ਅਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੀ ਹਾਜ਼ਰ ਸਨ। ਡਾ. ਭਾਰਤੀ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਨੂੰ ਸੀਐਮ ਦੀ ਯੋਗਸ਼ਾਲਾ, ਪੰਜਾਬ ਨਰਸਿੰਗ ਕੌਂਸਲ ਅਤੇ ਟਰਾਈਸਿਟੀ ਦੇ ਨਰਸਿੰਗ ਕਾਲਜਾਂ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ। ਏਸ਼ੀਆ ਬੁੱਕ ਆਫ਼ ਰਿਕਾਰਡਜ਼ ਦੇ ਨਿਰਣਾਇਕ ਡਾ. ਸਚਿਨ ਖੁੱਲਰ ਵੱਲੋਂ ਡਾਇਰੈਕਟਰ ਪ੍ਰਿੰਸੀਪਲ ਡਾ ਭਾਰਤੀ ਨੂੰ ਸਰਟੀਫਿਕੇਟ ਪ੍ਰਦਾਨ ਕੀਤਾ। ਸੀਐੱਮ ਦੀ ਯੋਗਸ਼ਾਲਾ ਦੇ ਸਲਾਹਕਾਰ ਅਤੇ ਯੋਗਾ ਟਰੇਨਰ ਅਮਰੇਸ਼ ਕੁਮਾਰ ਝਾਅ ਅਤੇ ਕਮਲੇਸ਼ ਮਿਸ਼ਰਾ ਨੇ ਇਸ ਮੌਕੇ ਏਮਜ਼ ਮੁਹਾਲੀ ਨਾਲ ਭਾਈਵਾਲੀ ਕਰਨ ’ਤੇ ਖੁਸ਼ੀ ਪ੍ਰਗਟ ਕੀਤੀ।

ਮਨ ਦੀ ਸ਼ਾਂਤੀ ਲਈ ਯੋਗ ਜ਼ਰੂਰੀ: ਭੁੱਲਰ

ਐੱਸਏਐੱਸ ਨਗਰ(ਮੁਹਾਲੀ)(ਖੇਤਰੀ ਪ੍ਰਤੀਨਿਧ): ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਨਿਯਮਿਤ ਯੋਗ ਅਭਿਆਸ ਸਵੈ-ਸੰਜਮ ਅਤੇ ਮਨ ਦੀ ਸ਼ਾਂਤੀ ਪੈਦਾ ਕਰਦੇ ਹਨ। ਉਹ ਅੱਜ ਇੱਥੋਂ ਦੇ ਦੀਪ ਆਯੁਰਵੇਦ ਵੱਲੋਂ ਕਰਾਏ ਯੋਗ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਕੌਮਾਂਤਰੀ ਪੱਧਰ ਤੇ ਯੋਗ ਦਿਵਸ ਦਾ ਹਰ ਸਾਲ ਮਨਾਇਆ ਜਾਣਾ, ਇਸ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਰਾਜ ਭਰ ਵਿੱਚ ਯੋਗ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਬਾਰੇ ਦੱਸਿਆ।

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ’ਚ ਯੋਗ ਕੈਂਪ

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸੀ ਐੱਮ ਦੀ ਯੋਗਸ਼ਾਲਾ’ ਅਧੀਨ ਯੋਗ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਯੋਗ ਕੈਂਪ ਲਗਾਇਆ ਗਿਆ। ਇਸ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਐੱਸਡੀਐੱਮ ਅਰਵਿੰਦ ਗੁਪਤਾ, ਐੱਸਪੀ ਸੁਖਨਾਜ਼ ਸਿੰਘ, ਵਧੀਕ ਸਿਵਲ ਜੱਜ ਕ੍ਰਿਸ਼ਨਾਨੁਜਾ ਮਿੱਤਲ, ਤਜਿੰਦਰ ਕੌਰ, ਡਾ. ਮੰਜੂ ਅਤੇ ਡਾ. ਕੁਲਵਿੰਦਰ ਸ਼ਰਮਾ ਆਦਿ ਸਣੇ ਸ਼ਹਿਰ ਦੇ ਲੋਕਾਂ ਨੇ ਹਿੱਸਾ ਲਿਆ। ਸ੍ਰੀ ਰਾਏ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ।

Advertisement
×