ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ

ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ

ਸ਼ਮਾਂ ਰੌਸ਼ਨ ਕਰਦੇ ਹੋਏ ਮੁੱਖ ਮਹਿਮਾਨ ਪ੍ਰੋ. ਰਣਦੀਪ ਗੁਲੇਰੀਆ ਤੇ ਹੋਰ।

ਪੱਤਰ ਪ੍ਰੇਰਕ

ਚੰਡੀਗੜ੍ਹ, 15 ਜਨਵਰੀ

ਪੀਜੀਆਈ ਵਿੱਚ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਅੱਜ ਭਾਰਗਵਾ ਆਡੀਟੋਰੀਅਮ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਏਮਜ਼, ਨਵੀਂ ਦਿੱਲੀ ਦੇ ਡਾਇਰੈਕਟਰ ਅਤੇ ਪੀਜੀਆਈ ਦੇ ਸਾਬਕਾ ਵਿਦਿਆਰਥੀ ਪ੍ਰੋ. ਰਣਦੀਪ ਗੁਲੇਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸਮਾਗਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ। ਆਪਣੇ ਸੰਬੋਧਨ ਵਿੱਚ ਪੀਜੀਆਈ ਦੇ ਸਾਬਕਾ ਵਿਦਿਆਰਥੀ ਹੋਣ ਨਾਤੇ ਪ੍ਰੋ. ਗੁਲੇਰੀਆ ਨੇ ਇਸੇ ਸੰਸਥਾ ਵਿਚ ਇਕ ਡਾਇਰੈਕਟਰ ਦੇ ਰੂਪ ਵਿੱਚ ਆਪਣੀ ਯਾਤਰਾ ਦਾ ਅਨੁਭਵ ਹਾਜ਼ਰ ਪਤਵ਼ਤਿਆਂ ਨਾਲ ਸਾਂਝਾ ਕੀਤਾ।

ਇਸ ਤੋਂ ਪਹਿਲਾਂ ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਕਿਹਾ ਕਿ ਪਿਛਲੇ 57 ਸਾਲਾਂ ਵਿਚ ਪੀਜੀਆਈ. ਨੇ 230 ਬਿਸਤਰਿਆਂ (ਬੈੱਡਾਂ) ਤੋਂ 2200 ਬਿਸਤਰਿਆਂ ਤੱਕ ਦਾ ਸ਼ਾਨਦਾਰ ਵਿਸਤਾਰ ਕੀਤਾ ਹੈ। ਕੋਵਿਡ-19 ਮਹਾਮਾਰੀ ਦੌਰਾਨ ਪੀਜੀਆਈ ਦੀ ਕਾਰਗੁਜ਼ਾਰੀ ਬਾਰੇ ਵੀ ਉਨ੍ਹਾਂ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਵਿੱਚ ਡੀਨ ਅਕਾਦਮਿਕ ਪ੍ਰੋ. ਜੀ.ਡੀ. ਪੁਰੀ ਨੇ ਨਵੇਂ ਸ਼ੈਸ਼ਨ ਵਿੱਚ ਸ਼ਾਮਿਲ ਹੋ ਰਹੇ ਰੈਜ਼ੀਡੈਂਟਸ ਬਾਰੇ ਜਾਣਕਾਰੀ ਦਿੱਤੀ। ਡੀਨ ਰਿਸਰਚ ਪ੍ਰੋ. ਗੁਰਪ੍ਰੀਤ ਸਿੰਘ ਨੇ ਨਵੇਂ ਅਕਾਦਮਿਕ ਸੈਸ਼ਨ ਦੇ ਵਿਦਿਆਰਥੀਆਂ ਨੂੰ ਪੀਜੀਆਈ ਚੁਣਨ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

ਸਮਾਗਮ ਵਿੱਚ ਪ੍ਰੋ. ਵਾਈ.ਕੇ. ਚਾਵਲਾ, ਪ੍ਰੋ. ਏ.ਕੇ. ਗੁਪਤਾ, ਕੁਮਾਰ ਗੌਰਵ ਧਵਨ, ਕੁਮਾਰ ਅਭੈ, ਪ੍ਰੋ. ਪੱਲਭ ਰੇਅ ਸਣੇ 400 ਤੋਂ ਵੀ ਵੱਧ ਰੈਜ਼ੀਡੈਂਟ ਡਾਕਟਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All