ਈਡਬਲਿਊਐੱਸ ਦਾਖਲੇ: ਬਾਕੀ ਸੂਬਿਆਂ ਤੋਂ ਸੇਧ ਲਵੇਗਾ ਯੂਟੀ

ਈਡਬਲਿਊਐੱਸ ਦਾਖਲੇ: ਬਾਕੀ ਸੂਬਿਆਂ ਤੋਂ ਸੇਧ ਲਵੇਗਾ ਯੂਟੀ

ਈਡਬਲਿਊਐੱਸ ਦਾਖਲਿਆਂ ਸਬੰਧੀ ਹੋਈ ਮੀਟਿੰਗ ’ਚ ਹਾਜ਼ਰ ਅਧਿਕਾਰੀ।

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 1 ਜੁਲਾਈ

ਚੰਡੀਗੜ੍ਹ ਯੂਟੀ ਵਿੱਚ ਆਰਥਿਕ ਕਮਜ਼ੋਰ ਵਰਗ (ਈਡਬਲਿਊਐੱਸ) ਦੇ ਵਿਦਿਆਰਥੀਆਂ ਦੀ ਦਾਖਲਾ ਪ੍ਰਕਿਰਿਆ ਸੌਖੀ ਕਰਨ ਲਈ ਚੰਡੀਗੜ੍ਹ ਦੇ ਸਿੱਖਿਆ ਅਧਿਕਾਰੀ ਹੋਰ ਸੂਬਿਆਂ ਦਾ ਦੌਰਾ ਕਰਨਗੇ ਅਤੇ ਉੱਥੋਂ ਸੇਧ ਲੈ ਕੇ ਦਾਖਲਾ ਪ੍ਰਕਿਰਿਆ ਸੌਖੀ ਬਣਾਉਣਗੇ। ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਿੱਖਿਆ ਵਿਭਾਗ ਨੂੰ ਖਾਕਾ ਤਿਆਰ ਕਰਨ ਲਈ ਕਿਹਾ ਹੈ ਜਿਸ ਮਗਰੋਂ ਇਸ ਪ੍ਰਾਜੈਕਟ ਨੂੰ ਚੰਡੀਗੜ੍ਹ ਵਿੱਚ ਅਮਲ ਵਿੱਚ ਲਿਆਂਦਾ ਜਾਵੇਗਾ।

ਸਿੱਖਿਆ ਵਿਭਾਗ ਨੂੰ ਕਿਹਾ ਗਿਆ ਹੈ ਕਿ ਆਰਥਿਕ ਕਮਜ਼ੋਰ ਵਰਗ ਦੇ ਦਾਖਲਿਆਂ ’ਚ ਇਕਸਾਰਤਾ ਲਿਆਉਣ ਲਈ ਮਹਾਰਾਸ਼ਟਰ, ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਇਸ ਵਰਗ ਦੇ ਦਾਖਲਿਆਂ ਦਾ ਮੁਲਾਂਕਣ ਕੀਤਾ ਜਾਵੇ ਅਤੇ ਇਨ੍ਹਾਂ ਵਿਚਲੀਆਂ ਚੰਗੀਆਂ ਸ਼ਰਤਾਂ ਤੇ ਨਿਯਮ ਯੂਟੀ ਵਿੱਚ ਵੀ ਲਾਗੂ ਕੀਤੇ ਜਾਣ।

ਮਿਲੀ ਜਾਣਕਾਰੀ ਅਨੁਸਾਰ ਸਟੇਟ ਐਡਵਾਇਜ਼ਰੀ ਕੌਂਸਲ ਦੀ ਅੱਜ ਸਿੱਖਿਆ ਸਕੱਤਰ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ ਜਿਸ ’ਚ ਈਡਬਲਿਊਐੱਸ ਦਾਖ਼ਲਿਆਂ ਸਬੰਧੀ ਭੁਗਤਾਨ ਦੇ ਅਮਲ ਨੂੰ ਤੇਜ਼ ਕਰਨ ਲਈ ਕਿਹਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਵਾਰ-ਵਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਪ੍ਰਾਈਵੇਟ ਸਕੂਲਾਂ ਨੂੰ ਇਸ ਰਾਸ਼ੀ ਦਾ ਭੁਗਤਾਨ ਹਮੇਸ਼ਾ ਦੇਰੀ ਨਾਲ ਹੁੰਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਮਦਨ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵੀ ਆਸਾਨ ਬਣਾਈ ਜਾ ਰਹੀ ਹੈ ਤਾਂ ਜੋ ਕੰਮ ਪਾਰਦਰਸ਼ੀ ਢੰਗ ਨਾਲ ਹੋ ਸਕੇ।

ਪਹਿਲੇ ਦਿਨ ਸਕੂਲਾਂ ’ਚ ਰਹੀ 8.11 ਫੀਸਦ ਹਾਜ਼ਰੀ

ਯੂਟੀ ਦੇ ਸਰਕਾਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਪਰ ਅੱਜ ਸਾਰੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਕਾਫੀ ਘੱਟ ਰਹੀ। ਅੱਜ ਪਹਿਲਾ ਦਿਨ ਤੇ ਮੀਂਹ ਵਾਲਾ ਮੌਸਮ ਹੋਣ ਕਾਰਨ ਵਿਦਿਆਰਥੀਆਂ ਨੇ ਸਕੂਲ ਤੋਂ ਦੂਰੀ ਬਣਾਈ। ਸਰਕਾਰੀ ਸਕੂਲਾਂ ਵਿੱਚ ਅੱਜ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ 9.71 ਫੀਸਦੀ ਰਹੀ ਜਦਕਿ ਅਪਰ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ 8.67 ਫੀਸਦੀ ਰਹੀ। ਸਕੱਤਰੇਤ ਦੇ ਰਿਕਾਰਡ ਅਨੁਸਾਰ ਪਹਿਲੇ ਦਿਨ ਸਕੂਲਾਂ ’ਚ ਵਿਦਿਆਰਥੀਆਂ ਦੀ ਕੁੱਲ ਹਾਜ਼ਰੀ 8.11 ਫੀਸਦੀ ਰਹੀ। ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸਾਰੀਆਂ ਜਮਾਤਾਂ ਵਿੱਚ ਵਧੇਗੀ। ਦੂਜੇ ਪਾਸੇ ਸ਼ਹਿਰ ਦੇ ਪ੍ਰਾਈਵੇਟ ਸਕੂਲ 7 ਜੁਲਾਈ ਤੋਂ ਬਾਅਦ ਖੁੱਲ੍ਹਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All