ਪੱਤਰ ਪ੍ਰੇਰਕ
ਬਨੂੜ, 30 ਅਕਤੂਬਰ
ਸਾਬਕਾ ਸੈਨਿਕ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਬਨੂੜ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਈ। ਇਸ ਮੌਕੇ ਸਾਬਕਾ ਸੈਨਿਕਾਂ ਨੇ ਦਰਪੇਸ਼ ਸਮੱਸਿਆਵਾਂ ਵਿਚਾਰੀਆਂ। ਇਸ ਮੌਕੇ ਪਾਸ ਮਤਿਆਂ ਰਾਹੀਂ ਸਾਬਕਾ ਸੈਨਿਕਾਂ ਨੂੰ ਕੌਮੀ ਅਤੇ ਰਾਜ ਮਾਰਗਾਂ ਦੇ ਟੌਲ ਪਲਾਜ਼ਿਆਂ ਉੱਤੇ ਟੌਲ ਪਰਚੀ ਤੋਂ ਛੋਟ ਦੇਣ ਦੀ ਮੰਗ ਕੀਤੀ ਗਈ। ਲਾਈਫ ਸਰਟੀਫਿਕੇਟ ਅਤੇ ਈਸੀਐੱਚਐੱਸ ਦਾ ਸਾਲਾਨਾ ਵੈਰੀਫਿਕੇਸ਼ਨ ਕਰਵਾਉਣ ਲਈ ਤਿੰਨ ਮਹੀਨੇ ਦਾ ਸਮਾਂ ਵਧਾਏ ਜਾਣ ਦੀ ਮੰਗ ਵੀ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਬਨੂੜ ਨੇ ਆਖਿਆ ਕਿ ਕੇਂਦਰ ਵਿੱਚ ਪਿਛਲੀ ਕਾਂਗਰਸ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨੂੰ ਟੌਲ ਪਰਚੀ ਤੋਂ ਰਾਹਤ ਦਿੱਤੀ ਗਈ ਸੀ ਪਰ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਸਾਬਕਾ ਸੈਨਿਕਾਂ ਨੂੰ ਦਿੱਤੀ ਗਈ ਟੌਲ ਪਰਚੀ ਦੀ ਰਾਹਤ ਨੂੰ ਹਟਾ ਦਿੱਤਾ ਹੈ। ਇਸ ਮੌਕੇ ਕਰਮ ਸਿੰਘ, ਬ੍ਰਿਜ ਲਾਲ, ਰਾਮ ਸਿੰਘ, ਸ਼ਿਆਮ ਸਿੰਘ, ਰਤਨ ਸਿੰਘ, ਰਣਜੀਤ ਸਿੰਘ, ਸ਼ੇਰ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।