ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਫਰਵਰੀ
ਮੁਹਾਲੀ ਤੋਂ ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਸਾਬਕਾ ਫ਼ੌਜੀਆਂ ਨੇ ‘ਆਪ’ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਕੁਲਵੰਤ ਸਿੰਘ ਨੇ ਸਾਬਕਾ ਫ਼ੌਜੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਦੇਸ਼ ਦੀਆਂ ਸਰਹੱਦਾਂ ਉੱਤੇ ਰਾਖੀ ਕਰ ਚੁੱਕੇ ਸਾਬਕਾ ਫ਼ੌਜੀ ‘ਆਪ’ ਦੇ ਹੱਕ ’ਚ ਆਏ ਹਨ। ਐਕਸ-ਸਰਵਿਸਮੈਨ ਗ੍ਰੀਵੈਂਸਿਜ਼ ਸੈੱਲ ਅਤੇ ਯੂਨਾਈਟਿਡ ਫਰੰਟ ਆਫ਼ ਈਐਸਐਮ (ਐਕਸ-ਸਰਵਿਸਮੈਨਜ਼) ਦੇ ਪ੍ਰਧਾਨ ਲੈਫ਼ਟੀਨੈਂਟ ਕਰਨਲ (ਸੇਵਾਮੁਕਤ) ਐਸਐਸ ਸੋਹੀ ਨੇ ਕਿਹਾ ਕਿ ਉਹ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ।