ਆਤਿਸ਼ ਗੁਪਤਾ
ਚੰਡੀਗੜ੍ਹ, 10 ਜੁਲਾਈ
ਯੂਜੀਸੀ ਵੱਲੋਂ ਪ੍ਰੀਖਿਆ ਲੈਣ ਦੇ ਫੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀਵਾਈਐੱਸਐੱਸ ਨੇ ਕੇਂਦਰ ਸਰਕਾਰ ਖ਼ਿਲਾਫ਼ ਸੈਕਟਰ-33 ਵਿੱਚ ਭਾਜਪਾ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ। ਸੀਵਾਈਐੱਸਐੱਸ ਦੇ ਸਰਪ੍ਰਸਤ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਰਕੇ
ਵਿਦਿਆਰਥੀਆਂ ਦੀ ਕਲਾਸਾਂ ਨਹੀਂ ਲੱਗੀਆ ਤਾਂ ਪੇਪਰ ਵੀ ਨਹੀਂ ਲਏ ਜਾ ਸਕਦੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰੀਖਿਆ ਲੈਣ ਦੇ ਫੈਸਲੇ ਨਾਲ ਵਿਦਿਆਰਥੀ ਦੀਆਂ ਜ਼ਿੰਦਗੀ ਨਾਲ ਖੇਡਿਆ ਜਾ ਰਿਹਾ ਹੈ। ‘ਆਪ’ ਦੇ ਵਿਦਿਆਰਥੀ ਵਿੰਗ ਨੇ ਮੰਗ ਕੀਤੀ ਕਿ ਪ੍ਰੀਖਿਆ ਨੂੰ ਰੱਦ ਕੀਤਾ ਜਾਵੇ।