ਬੇਲਾ ਕਾਲਜ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਅਥਲੈਟਿਕ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਲਵਪ੍ਰੀਤ...
Advertisement
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਅਥਲੈਟਿਕ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਉੱਚੀ ਛਾਲ, ਮਨਜੀਤ ਸਿੰਘ ਨੇ 400 ਮੀਟਰ ਦੌੜ ਅਤੇ ਗੁਰਵੀਰ ਸਿੰਘ ਨੇ ਹੈਮਰ ਥ੍ਰੋਅ ਵਿੱਚ ਚਾਂਦੀ ਦੇ ਤਗ਼ਮੇ ਹਾਸਲ ਕੀਤੇ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਅਤੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਵਧਾਈ ਦਿੱਤੀ। ਖਿਡਾਰੀਆਂ ਦੀ ਤਿਆਰੀ ਲੈਫਟੀਨੈਂਟ ਪ੍ਰੋ. ਪ੍ਰਿਤਪਾਲ ਸਿੰਘ ਤੇ ਪ੍ਰੋ. ਅਮਰਜੀਤ ਸਿੰਘ ਵੱਲੋਂ ਕੀਤੀ ਗਈ।
Advertisement
Advertisement
×

