ਪੀਯੂ ਵਿੱਚ ਦਿਵਿਆਂਗ ਬੱਚਿਆਂ ਦੀਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਸ਼ੁਰੂ

ਪੀਯੂ ਵਿੱਚ ਦਿਵਿਆਂਗ ਬੱਚਿਆਂ ਦੀਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਸ਼ੁਰੂ

ਵਿਸ਼ੇਸ਼ ਕਾਬਲੀਅਤ ਵਾਲੇ ਿਦਵਿਆਂਗ ਬੱਚਿਆਂ ਵੱਲੋਂ ਤਿਆਰ ਕੀਤੀਆਂ ਗਈਆਂ ਕਲਾਕ੍ਰਿਤੀਆਂ ਦੇਖਦੇ ਹੋਏ ਅਧਿਕਾਰੀ।

ਪੱਤਰ ਪ੍ਰੇਰਕ

ਚੰਡੀਗੜ੍ਹ, 3 ਦਸੰਬਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀਅਨ ਅਤੇ ਪੀਸ ਸਟੱਡੀਜ਼ ਵਿਭਾਗ ਨੇ ਵਿਸ਼ੇਸ਼ ਬੱਚਿਆਂ ਦੇ ਵਿਕਾਸ ਲਈ ਕੰਮ ਕਰਨ ਵਾਲੀ ਸਥਾਨਕ ਐੱਨ.ਜੀ.ਓ. ਥ੍ਰੀਡ-ਬੀ ਦੇ ਸਹਿਯੋਗ ਨਾਲ ਅੱਜ ਵਿਸ਼ੇਸ਼ ਕਾਬਲੀਅਤ ਵਾਲੇ ਕਲਾਕਾਰਾਂ ਦੀਆਂ ਪੇਂਟਿੰਗਾਂ ਅਤੇ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਲਗਾਈ। ਦਿਵਿਆਂਗ ਵਿਅਕਤੀਆਂ ਦੇ ਕੌਮਾਂਤਰੀ ਦਿਵਸ ਮੌਕੇ ਲਗਾਈ ਗਈ ਇਸ ਪ੍ਰਦਰਸ਼ਨੀ ਵਿੱਚ ਇਨ੍ਹਾਂ ਵਿਸ਼ੇਸ਼ ਕਾਬਲੀਅਤ ਵਾਲੇ ਕਲਾਕਾਰਾਂ ਵੱਲੋਂ ਆਪਣੇ ਅੰਦਰ ਲੁਕੀ ਹੋਈ ਸੂਖਮ ਕਲਾ ਦਾ ਪ੍ਰਗਟਾਵਾ ਕੀਤਾ ਗਿਆ।

ਪ੍ਰਦਰਸ਼ਨੀ ਦਾ ਉਦਘਾਟਨ ਡੀਨ ਰਿਸਰਚ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਐੱਸ.ਕੇ. ਤੋਮਰ ਵੱਲੋਂ ਗਾਂਧੀਅਨ ਸਟੱਡੀਜ਼ ਦੇ ਚੇਅਰਪਰਸਨ ਡਾ. ਮਨੀਸ਼ ਸ਼ਰਮਾ ਅਤੇ ਆਰਟ ਕਾਲਜ ਤੋਂ ਪ੍ਰੋ. ਰਵਿੰਦਰ ਸ਼ਰਮਾ ਦੀ ਹਾਜ਼ਰੀ ਵਿੱਚ ਕੀਤਾ ਗਿਆ। ਪ੍ਰੋ. ਤੋਮਰ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਿਯਮਿਤ ਤੌਰ ’ਤੇ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਵਿਸ਼ੇਸ਼ ਕਾਬਲੀਅਤ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਵਧੀਆ ਤਰੀਕਾ ਹੈ।

ਡਾ. ਮਨੀਸ਼ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਕੁੱਲ 12 ਵਿਦਿਆਰਥੀ ਆਪਣੀਆਂ ਪੇਂਟਿੰਗਾਂ, ਮਿਕਸਡ ਮੀਡੀਆ ਫੋਟੋਆਂ ਅਤੇ ਮੂਰਤੀਆਂ ਸਮੇਤ ਭਾਗ ਲੈ ਰਹੇ ਹਨ। ਪ੍ਰਦਰਸ਼ਨ ਵਿੱਚ ਭਾਗ ਲੈਣ ਵਾਲਿਆਂ ਵਿੱਚ ਹਰਮਨਪ੍ਰੀਤ ਨੇ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਹ ਆਪਣੀਆਂ ਕੁਝ ਕਲਾਕਾਰੀਆਂ ਨੂੰ ਇਸ ਪ੍ਰਦਰਸ਼ਨੀ ਰਾਹੀਂ ਸਾਂਝੇ ਕਰ ਰਹੇ ਹਨ। ਜਸਲੀਨ ਕੌਰ ਨੇ ਦੱਸਿਆ ਕਿ ਉਹ ਜਨਮ ਤੋਂ ਹੀ ਗੂੰਗੀ ਅਤੇ ਬੋਲ਼ੀ ਸੀ ਪ੍ਰੰਤੂ ਉਹ ਸੰਕੇਤਕ ਭਾਸ਼ਾ ਦੀ ਵਰਤੋਂ ਕਰਕੇ ਗੱਲਬਾਤ ਕਰ ਸਕਦੀ ਹੈ। ਉਸ ਨੇ ਆਪਣੀ ਐੱਮ.ਐੱਫ.ਏ. ਸਰਕਾਰੀ ਕਾਲਜ ਆਫ਼ ਆਰਟ ਚੰਡੀਗੜ੍ਹ ਤੋਂ ਅਪਲਾਈਡ ਆਰਟ ਵਿੱਚ ਕੀਤੀ। ਉਸ ਨੇ ਆਪਣੇ ਮਾਸਟਰ ਦੇ ਪ੍ਰੋਗਰਾਮ ਦੇ ਹਿੱਸੇ ਵਜੋਂ ਫੋਟੋਗ੍ਰਾਫੀ ਅਤੇ ਗ੍ਰਾਫਿਕ ਡਿਜ਼ਾਈਨ ਵਿੱਚ ਕੰਮ ਕੀਤਾ। ਫਾਈਨ ਆਰਟਸ ਵਿੱਚ ਐਡਵਾਂਸਡ ਸਪੈਸ਼ਲ ਡਿਪਲੋਮਾ ਹੋਲਡਰ ਪੱਲਵੀ ਨੇ ਦੱਸਿਆ ਕਿ ਉਸ ਨੂੰ ਬਚਪਨ ਤੋਂ ਹੀ ਪੇਂਟਿੰਗ ਦਾ ਸ਼ੌਕ ਹੈ। ਉਸ ਨੇ ਵੱਖ-ਵੱਖ ਸਰਟੀਫਿਕੇਟ ਜਿੱਤੇ ਅਤੇ ਮੁਕਾਬਲਿਆਂ ਤੇ ਪ੍ਰਦਰਸ਼ਨੀਆਂ ਵਿੱਚ ਚੋਟੀ ਦੇ ਰੈਂਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਹੋਰਨਾਂ ਕਲਾਕਾਰਾਂ ਵਿੱਚ ਮੁਸਕਾਨ ਸੋਹਰ, ਪੰਕਜ ਸ਼ਰਮਾ ਤੇ ਆਰਤੀ ਕੌਸ਼ਲ ਆਦਿ ਨੇ ਆਪਣੀ ਪੜ੍ਹਾਈ ਲਿਖਾਈ ਅਤੇ ਕਲਾਕ੍ਰਿਤੀਆਂ ਬਾਰੇ ਜਾਣਕਾਰੀ ਦਿੱਤੀ।

ਅੰਤ ਵਿੱਚ ਲਿਵੀਆ ਟੰਡਨ ਨੇ ਸਾਰੇ ਸੱਦੇ ਗਏ ਮਹਿਮਾਨਾਂ ਤੇ ਭਾਗੀਦਾਰਾਂ ਦੀ ਸਰਗਰਮ ਸ਼ਮੂਲੀਅਤ ਅਤੇ ਹੌਂਸਲਾ ਅਫ਼ਜ਼ਾਈ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਸ਼ਬਦ ‘ਅਯੋਗਤਾ’ ਨੂੰ ਸ਼ਬਦਕੋਸ਼ ਵਿੱਚੋਂ ਹਟਾ ਹੀ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਤਕਨਾਲੋਜੀ ਨੇ ਹੁਣ ਸਾਡੀਆਂ ਜ਼ਿਆਦਾਤਰ ਸੰਵੇਦੀ ਅਤੇ ਕਮਜ਼ੋਰ ਸੀਮਾਵਾਂ ਨੂੰ ਦੂਰ ਕਰਨ ਵਿੱਚ ਕਾਫ਼ੀ ਮੱਦਦ ਕੀਤੀ ਹੈ। ਪੀ.ਯੂ. ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗਾਂਧੀ ਭਵਨ ਵਿੱਚ ਸ਼ੁਰੂ ਹੋਈ ਇਹ ਪ੍ਰਦਰਸ਼ਨੀ 10 ਦਸੰਬਰ ਤੱਕ ਚੱਲੇਗੀ ਜੋ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਿਆ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All