ਦੇਸੀ ਕੱਟਾ ਬਰਾਮਦ
ਅੰਬਾਲਾ: ਸੀਆਈਏ-1 ਅੰਬਾਲਾ ਦੀ ਪੁਲੀਸ ਟੀਮ ਨੇ ਇੰਸਪੈਕਟਰ ਸੰਦੀਪ ਕੁਮਾਰ ਦੀ ਅਗਵਾਈ ਵਿਚ ਇੱਕ ਨਾਬਾਲਗ਼ ਤੋਂ ਦੇਸੀ ਕੱਟਾ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਥਾਣਾ ਮਹੇਸ਼ ਨਗਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸੀਆਈਏ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਾਬਾਲਗ ਨਾਜਾਇਜ਼ ਹਥਿਆਰ ਲਈ ਰਤਨਹੇੜੀ ਪਿੰਡ ਦੇ ਰਾਧਾ ਸਵਾਮੀ ਸਤਿਸੰਗ ਭਵਨ ਦੇ ਕੋਲ ਖੜਾ ਹੈ। -ਨਿੱਜੀ ਪੱਤਰ ਪ੍ਰੇਰਕ