ਦੇਹ ਵਪਾਰ ਧੰਦੇ ਦਾ ਪਰਦਾਫਾਸ਼; 12 ਕਾਬੂ

ਦੇਹ ਵਪਾਰ ਧੰਦੇ ਦਾ ਪਰਦਾਫਾਸ਼; 12 ਕਾਬੂ

ਹਰਜੀਤ ਸਿੰਘ
ਜ਼ੀਰਕਪੁਰ, 27 ਅਕਤੂਬਰ
ਪੁਲੀਸ ਨੇ ਬੀਤੀ ਦੇਰ ਰਾਤ ਬਲਟਾਣਾ ਦੇ ਹੋਟਲ ਵਿਚ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ 9 ਲੜਕੀਆਂ ਨੂੰ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਚਾਰ ਹੋਟਲ ਸੰਚਾਲਕਾਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ’ਚੋਂ ਇਕ ਨੂੰ ਹਿਰਾਸਤ ਵਿਚ ਲਿਆ ਹੈ। ਡੀਐੱਸਪੀ ਡੇਰਾਬੱਸੀ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਵਧਾਵਾ ਨਗਰ ਦੇ ਹੋਟਲ ’ਚ ਥਾਣਾ ਮੁਖੀ ਇੰਸਪੈਕਟਰ ਰਾਜਪਾਲ ਸਿੰਘ ਗਿੱਲ ਅਤੇ ਬਲਟਾਣਾ ਚੌਕੀ ਇੰਚਾਰਜ ਥਾਣੇਦਾਰ ਕੁਲਵੰਤ ਸਿੰਘ ਦੀਆਂ ਟੀਮਾਂ ਨੇ ਛਾਪਾ ਮਾਰਿਆ। ਊਨ੍ਹਾਂ ਕਿਹਾ ਕਿ ਦੇਵ ਰਾਣਾ, ਭਗਵਾਨ, ਦੀਪਕ ਤੇ ਹੰਸ ਰਾਜ ਸ਼ਰਮਾ ਇਸ ਹੋਟਲ ਦੇ ਸੰਚਾਲਕ ਹਨ ਤੇ ਮਨੈਜਰ ਹੋਟਲ ਦਾ ਕੰਮਕਾਜ ਦੇਖਦਾ ਹੈ। ਮੌਕੇ ਤੋਂ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 9 ਲੜਕੀਆਂ ਨੂੰ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ।

ਪੰਚਕੂਲਾ ਵਿੱਚ ਚਾਰ ਵਿਦੇਸ਼ੀ ਲੜਕੀਆਂ ਫੜੀਆਂ

ਪੰਚਕੂਲਾ (ਪੱਤਰ ਪ੍ਰੇਰਕ): ਪੰਚਕੁਲਾ ਪੁਲੀਸ ਨੇ ਦੇਹ ਵਪਾਰ ਧੰਦੇ ਦਾ ਪਰਦਾਫਾਸ਼ ਕੀਤਾ ਹੈ ਤੇ ਸੈਕਟਰ-12 ਦੀ ਕੋਠੀ ਵਿੱਚ ਮਾਰੇ ਛਾਪੇ ਤੋਂ ਬਾਅਦ ਚਾਰ ਵਿਦੇਸ਼ੀ ਲੜਕੀਆਂ ਨੂੰ ਹੋਰਨਾਂ ਮੁਲਜ਼ਮਾਂ ਸਣੇ ਕਾਬੂ ਕੀਤਾ ਹੈ। ਇਨ੍ਹਾਂ ਵਿਚੋਂ ਤਿੰਨ ਲੜਕੀਆਂ ਉਜ਼ਬੇਕਿਸਤਾਨ ਅਤੇ ਇਕ ਲੜਕੀ ਤੁਰਕੀ ਦੀ ਹੈ। ਵੇਰਵਿਆਂ ਅਨੁਸਾਰ ਬੀਤੀ ਸ਼ਾਮ ਪੰਚਕੂਲਾ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-12 ਦੀ ਕੋਠੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਤੇ ਵਿਦੇਸ਼ੀ ਲੜਕੀਆਂ ਨੂੰ ਇਥੇ ਲਿਆ ਕੇ ਦੇਹ ਵਪਾਰ ਕਰਵਾਇਆ ਜਾ ਰਿਹਾ ਹੈ। ਪੁਲੀਸ ਅਨੁਸਾਰ ਇਸ ਮਾਮਲੇ ਵਿੱਚ ਕੁਝ ਵਿਅਕਤੀ ਵੀ ਫੜੇ ਹਨ ਜਦਕਿ ਇਕ ਮੁਲਜ਼ਮ ਫਰਾਰ ਹੈ। ਪੁਲੀਸ ਨੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਇਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All