ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਾਇਆ
ਸਮਾਜ ਸੇਵੀ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਵੱਲੋਂ ਪਿੰਡ ਭਾਂਖਰਪੁਰ ਸਥਿਤ ਗੁਰਦੁਆਰਾ ਬਾਬੇ ਸਾਹਿਬ ਵਿਖੇ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਤੇ ਦੰਦਾਂ ਦੀ ਜਾਂਚ ਕੀਤੀ ਗਈ।...
Advertisement
ਸਮਾਜ ਸੇਵੀ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਵੱਲੋਂ ਪਿੰਡ ਭਾਂਖਰਪੁਰ ਸਥਿਤ ਗੁਰਦੁਆਰਾ ਬਾਬੇ ਸਾਹਿਬ ਵਿਖੇ ਮੁਫ਼ਤ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਤੇ ਦੰਦਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਲੋੜ ਅਨੁਸਾਰ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਭਾਂਖਰਪੁਰ ਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਬਜ਼ੁਰਗ, ਔਰਤਾਂ ਅਤੇ ਬੱਚੇ ਇਸ ਕੈਂਪ ਵਿੱਚ ਪਹੁੰਚੇ। ਭੁਪਿੰਦਰ ਸਿੰਘ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ ਅਤੇ ਉਹ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣਗੇ। ਉਨ੍ਹਾਂ ਨੇ ਕੈਂਪ ਨੂੰ ਸਫਲ ਬਣਾਉਣ ਲਈ ਪਿੰਡ ਵਾਸੀਆਂ ਤੇ ਗੁਰਦੁਆਰਾ ਕਮੇਟੀ ਦਾ ਧੰਨਵਾਦ ਕੀਤਾ। ਇਸ ਨੇਕ ਕਾਰਜ ਲਈ ਇਲਾਕਾ ਵਾਸੀਆਂ ਨੇ ਭੁਪਿੰਦਰ ਸਿੰਘ ਦੀ ਸ਼ਲਾਘਾ ਕੀਤੀ।
Advertisement
Advertisement
×

