ਖਰੜ: ਲਾਇਨਜ਼ ਕਲੱਬ ਉਮੰਗ ਵੱਲੋਂ ਪਿੰਡ ਸਨੇਟਾ ਵਿੱਚ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ ਗਿਆ। ਇਸ ਦੌਰਾਨ ਡਾਕਟਰਾਂ ਦੀ ਟੀਮ ਨੇ 70 ਮਰੀਜ਼ਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 12 ਅਪਰੇਸ਼ਨ ਲਈ ਚੁਣੇ। ਕਲੱਬ ਦੇ ਸਕੱਤਰ ਕਮਲਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਲਈ ਅਜਿਹਾ ਕੈਂਪ ਹਰ ਮਹੀਨੇ ਵੱਖ-ਵੱਖ ਥਾਵਾਂ ’ਤੇ ਲਗਾਇਆ ਜਾਵੇਗਾ। ਪ੍ਰਧਾਨ ਸੁਨੀਲ ਅਗਰਵਾਲ ਨੇ ਦੱਸਿਆ ਕਿ ਇਹ ਕੈਂਪ ਸਿਟੀਜ਼ਨ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। -ਪੱਤਰ ਪ੍ਰੇਰਕ