ਖੇਤਰੀ ਪ੍ਰਤੀਨਿਧ
ਐੱਸਏਐਸ ਨਗਰ(ਮੁਹਾਲੀ), 19 ਮਈ
ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਲੇਖਕ ਨਿੰਦਰ ਘੁਗਿਆਣਵੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਤਰਸੇਮ ਚੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਭਾਗ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਨਿੰਦਰ ਘੁਗਿਆਣਵੀ ਨੇ ਆਪਣੇ ਜੀਵਨ ਤਜਰਬਿਆਂ, ਤਲਖ਼ ਹਕੀਕਤਾਂ ਅਤੇ ਜੀਵਨ ਸੰਘਰਸ਼ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ ਗਿਆ। ਉਨ੍ਹਾਂ ਦ੍ਰਿੜ ਇੱਛਾ ਸ਼ਕਤੀ ਨੂੰ ਸਫਲਤਾ ਦਾ ਮੂਲ ਸ੍ਰੋਤ ਦੱਸਿਆ। ਮੁੱਖ ਮਹਿਮਾਨ ਤਰਸੇਮ ਚੰਦ ਵੱਲੋਂ ਵੀ ਜੀਵਨ ਸੰਘਰਸ਼ ਦੀ ਗੱਲ ਕਰਦਿਆਂ ਆਪਣੇ ਅੰਦਰਲੀਆਂ ਸੰਭਾਵਨਾਵਾਂ ਅਤੇ ਸਮਰੱਥਾਵਾਂ ਨੂੰ ਪਛਾਣ ਕੇ ਮੰਜ਼ਿਲ ਸਰ ਕਰਨ ਦੀ ਗੱਲ ਕੀਤੀ ਗਈ। ਇਸ ਮੌਕੇ ਡਾ. ਰਮਾ ਰਤਨ, ਡਾ. ਸੁਰਿੰਦਰ ਸਿੰਘ ਗਿੱਲ, ਬਾਬੂ ਰਾਮ ਦੀਵਾਨਾ ਅਤੇ ਗੁਰਨਾਮ ਕੰਵਰ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਚਨ ਸ਼ਰਮਾ, ਸੁਰਜੀਤ ਕੌਰ, ਪੱਤਰਕਾਰ ਕੇਵਲ ਸਿੰਘ ਰਾਣਾ, ਪ੍ਰਿੰਸੀਪਲ ਗੁਰਮੀਤ ਸਿੰਘ ਖਰੜ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।