ਪਿਮਟ ’ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ
ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਅਲੌੜ ਵਿੱਚ ‘ਕੇਸ ਸਟੱਡੀਜ਼ ਕਿਵੇਂ ਪੇਸ਼ ਕਰੀਏ’ ਵਿਸ਼ੇ ’ਤੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਸਾਮਲ ਹੋਏ ਜਿਨ੍ਹਾਂ ਅਧਿਆਪਕਾਂ ਨੂੰ ਕੇਸ ਸਟੱਡੀਜ਼ ਪੇਸ਼ ਕਰਨ...
Advertisement
ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਅਲੌੜ ਵਿੱਚ ‘ਕੇਸ ਸਟੱਡੀਜ਼ ਕਿਵੇਂ ਪੇਸ਼ ਕਰੀਏ’ ਵਿਸ਼ੇ ’ਤੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਸਾਮਲ ਹੋਏ ਜਿਨ੍ਹਾਂ ਅਧਿਆਪਕਾਂ ਨੂੰ ਕੇਸ ਸਟੱਡੀਜ਼ ਪੇਸ਼ ਕਰਨ ਦੀਆਂ ਪ੍ਰਭਾਵਸ਼ਾਲੀ ਤਕਨੀਕਾਂ ਬਾਰੇ ਦੱਸਿਆ। ਇਸ ਵਿਚ ਸੰਸਥਾ ਦੇ ਫ਼ੈਕਲਟੀ ਸਟਾਫ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੈਸ਼ਨ ਨਾ ਸਿਰਫ਼ ਉਨ੍ਹਾਂ ਦੇ ਅਧਿਆਪਨ ਅਭਿਆਸਾਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗਾ ਬਲਕਿ ਉਨ੍ਹਾਂ ਦੇ ਪੇਸ਼ੇਵਰ ਅਤੇ ਕਰੀਅਰ ਵਿਕਾਸ ਵਿੱਚ ਵੀ ਸਕਾਰਾਤਮਕ ਯੋਗਦਾਨ ਪਾਵੇਗਾ। ਉਨ੍ਹਾਂ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਹੋਰ ਗਿਆਨ-ਸਾਂਝਾਕਰਨ ਸੈਸ਼ਨਾਂ ਲਈ ਬੇਨਤੀ ਕੀਤੀ।-ਨਿੱਜੀ ਪੱਤਰ ਪ੍ਰੇਰਕ
Advertisement
Advertisement
×