ਦੇਸ਼ ਭਗਤ ਯੂਨੀਵਰਸਿਟੀ ’ਚ ਵਿਦਾਇਗੀ ਪਾਰਟੀ
ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਦੇ ਪਲੇਸਬੋ ਕਲੱਬ ਨੇ ਬੀ ਫਾਰਮਾ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਗ੍ਰੈਜੂਏਟ ਬੈਚ ਦੇ ਅਕਾਦਮਿਕ ਸਫ਼ਰ, ਪ੍ਰਾਪਤੀਆਂ ਅਤੇ ਯਾਦਾਂ ਦਾ ਜਸ਼ਨ ਮਨਾਇਆ। ਇਸ ਮੌਕੇ ਅੰਤਿਮ ਸਾਲ...
Advertisement
ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਦੇ ਪਲੇਸਬੋ ਕਲੱਬ ਨੇ ਬੀ ਫਾਰਮਾ ਚੌਥੇ ਸਾਲ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਗ੍ਰੈਜੂਏਟ ਬੈਚ ਦੇ ਅਕਾਦਮਿਕ ਸਫ਼ਰ, ਪ੍ਰਾਪਤੀਆਂ ਅਤੇ ਯਾਦਾਂ ਦਾ ਜਸ਼ਨ ਮਨਾਇਆ। ਇਸ ਮੌਕੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਸਕੂਲ ਆਫ ਫਾਰਮੇਸੀ ਦੀ ਪ੍ਰਿੰਸੀਪਲ ਡਾ. ਪੂਜਾ ਗੁਲਾਟੀ ਨੇ ਸਵਾਗਤੀ ਭਾਸ਼ਣ ਦਿੱਤਾ। ਵਾਈਸ ਚਾਂਸਲਰ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਮਾਪਤੀ ਸਮੇਂ ਡਾ. ਪੂਜਾ ਗੁਲਾਟੀ ਨੇ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement