ਘਰ ਵਿੱਚ ਅੱਗ ਲੱਗਣ ਕਾਰਨ ਕਿਸਾਨ ਦੀ ਮੌਤ

ਘਰ ਵਿੱਚ ਅੱਗ ਲੱਗਣ ਕਾਰਨ ਕਿਸਾਨ ਦੀ ਮੌਤ

ਪੀ.ਪੀ. ਵਰਮਾ

ਪੰਚਕੂਲਾ, 29 ਨਵੰਬਰ

ਮੋਰਨੀ ਇਲਾਕੇ ਦੇ ਪਿੰਡ ਥਾਣਾ ਬਡਿਆਲ ਵਿੱਚ ਬੀਤੀ ਰਾਤ ਘਰ ਵਿੱਚ ਅੱਗ ਲੱਗ ਗਈ ਅਤੇ ਕਿਸਾਨ ਮਦਨ ਲਾਲ (40) ਦੀ ਮੌਤ ਹੋ ਗਈ। ਇਸੇ ਦੌਰਾਨ ਘਰ ਦਾ ਸਾਮਾਨ ਵੀ ਸੜ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਅੱਗ ਬੁਝਾਉਣ ਵਿੱਚ ਲੋਕਾਂ ਦੀ ਮਦਦ ਕੀਤੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸਾਨ ਨੇ ਸ਼ਰਾਬ ਪੀਤੀ ਹੋਈ ਸੀ ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸਾਨ ਨੇ ਬੀੜੀ ਪੀਣ ਲਈ ਅੱਗ ਬਾਲੀ ਸੀ ਤੇ ਅੱਗ ਭੜਕ ਗਈ। ਰਾਤ ਨੂੰ ਮਦਨ ਲਾਲ ਦੇ ਕਮਰੇ ਵਿੱਚੋਂ ਧੂੰਆਂ ਨਿਕਲਣ ਦੇ ਨਾਲ ਸੜਨ ਦੀ ਬਦਬੂ ਆ ਰਹੀ ਸੀ। ਜਦੋਂ ਪਰਿਵਾਰਕ ਮੈਂਬਰਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਕੱਪੜਿਆਂ ਦੇ ਨਾਲ ਮਦਨ ਵੀ ਸੜ ਰਿਹਾ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਕੀ ਇੰਜਾਰਜ ਮਾਨ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All