ਕਿਸਾਨ ਆਗੂ ਨੂੰ ਸੱਪ ਨੇ ਡੰਗ ਮਾਰਿਆ
ਨਜ਼ਦੀਕੀ ਪਿੰਡ ਖਲੌਰ ਦੇ ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਵੀਰ ਸਿੰਘ ਖਲੌਰ ਨੂੰ ਸੱਪ ਨੇ ਡੰਗ ਮਾਰਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵੱਲੋਂ ਮੁੱਢਲੇ ਇਲਾਜ ਮਗਰੋਂ ਘਰ ਭੇਜ...
Advertisement
ਨਜ਼ਦੀਕੀ ਪਿੰਡ ਖਲੌਰ ਦੇ ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਵੀਰ ਸਿੰਘ ਖਲੌਰ ਨੂੰ ਸੱਪ ਨੇ ਡੰਗ ਮਾਰਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵੱਲੋਂ ਮੁੱਢਲੇ ਇਲਾਜ ਮਗਰੋਂ ਘਰ ਭੇਜ ਦਿੱਤਾ ਹੈ।
ਕਿਸਾਨ ਆਗੂ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰ ਉਸ ਨੂੰ ਇਲਾਜ ਲਈ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਲਿਆਏ ਜਿੱਥੇ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਇਲਾਜ ਕਰਨ ਉਪਰੰਤ ਉਸ ਨੂੰ ਛੁੱਟੀ ਹੋ ਗਈ ਹੈ ਅਤੇ ਉਹ ਬਿਲਕੁਲ ਠੀਕ ਹੈ।
Advertisement
Advertisement
Advertisement
×