ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਗੱਗੀ ਖੋਜੇਮਾਜਰਾ, ਬਲਾਕ ਪ੍ਰਧਾਨ ਗੁਰਦੀਪ ਸਿੰਘ ਸੰਧੂ ਕੋਟਲਾ, ਗੁਰਜੋਧ ਸਿੰਘ, ਜਸ਼ਨਦੀਪ ਸਿੰਘ, ਰਣਜੀਤ ਸਿੰਘ ਰਾਣਾ ਜੜਖੇਲਾਂ ਖੇੜੀ ਆਦਿ ਨੇ ਜੰਮੂ ਕਸ਼ਮੀਰ ਵਿੱਚ ਪਿਛਲੇ ਦਿਨੀਂ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਗੱਜਣ ਸਿੰਘ ਦੇ ਪਰਿਵਾਰ ਨਾਲ ਅੱਜ ਉਨ੍ਹਾਂ ਦੇ ਪਿੰਡ ਪਚਰੰਡਾ (ਜ਼ਿਲ੍ਹਾ ਰੋਪੜ) ਵਿੱਚ ਦੁੱਖ ਸਾਂਝਾ ਕੀਤਾ। ਕਿਸਾਨ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਸ਼ਹੀਦ ਗੱਜਣ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਿਤ ਹੈ।