ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 4 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਲਾਂਪੁਰ ਗਰੀਬਦਾਸ-ਚੰਡੀਗੜ੍ਹ ਬੈਰੀਅਰ ਤੋਂ ਦਿੱਲੀ ਜਾਣ ਲਈ ਕਿਸਾਨ ਤੇ ਮਜ਼ਦੂਰ ਟਰੈਕਟਰ ਟਰਾਲੀਆਂ ਰਾਹੀਂ ਰਵਾਨਾ ਹੋਏ। ਇਸ ਮੌਕੇ ਹੱਥਾਂ ਵਿੱਚ ਬੈਨਰ ਫੜ ਕੇ ਉਨ੍ਹਾਂ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਬਾਦਲ ਦੇ ਮੁੱਲਾਂਪੁਰ ਗਰੀਬਦਾਸ ਤੋਂ ਸੀਨੀਅਰ ਯੂਥ ਆਗੂ ਸਤਵੀਰ ਸਿੰਘ ਸੱਤੀ, ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ, ਸ਼ੇਰ ਸਿੰਘ ਪ੍ਰਧਾਨ, ਮੇਜਰ ਸਿੰਘ ਚਾਹਲ ਸਮੇਤ ਹੋਰਨਾਂ ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿਖੇਧੀ ਕੀਤੀ। ਸਤਵੀਰ ਸਿੰਘ ਸੱਤੀ ਨੇ ਕਈ ਟਰੈਕਟਰਾਂ ਵਿੱਚ ਦਿੱਲੀ ਤੱਕ ਆਉਣ ਜਾਣ ਲਈ ਮੁਫਤ ਤੇਲ ਭਰਵਾਇਆ ਅਤੇ ਹੋਰ ਲੋੜੀਂਦੇ ਰਾਸ਼ਨ ਪਾਣੀ ਦਾ ਇੰਤਜ਼ਾਮ ਕੀਤਾ।