DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਦੀ ਅਰਥੀ ਫੂਕੀ

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਸਬੰਧਤ) ਇਫਟੂ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਕਾਰਕੁਨਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਲੇਬਰ ਕੋਡਜ਼, ਬਿਜਲੀ ਸੋਧ ਬਿੱਲ-2025, ਬੀਜ ਬਿੱਲ ਖ਼ਿਲਾਫ਼ ਮੁਜ਼ਾਹਰਾ ਕੀਤਾ। ਠੇਕੇਦਾਰ ਬਲਵਿੰਦਰ ਸਿੰਘ ਸਿਮਰੂ ਅਤੇ ਕਿਸਾਨ ਆਗੂ ਲਖਵੀਰ...

  • fb
  • twitter
  • whatsapp
  • whatsapp
featured-img featured-img
ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਕਿਸਾਨ ਅਤੇ ਮਜ਼ਦੂਰ।
Advertisement

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਸਬੰਧਤ) ਇਫਟੂ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਕਾਰਕੁਨਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਲੇਬਰ ਕੋਡਜ਼, ਬਿਜਲੀ ਸੋਧ ਬਿੱਲ-2025, ਬੀਜ ਬਿੱਲ ਖ਼ਿਲਾਫ਼ ਮੁਜ਼ਾਹਰਾ ਕੀਤਾ। ਠੇਕੇਦਾਰ ਬਲਵਿੰਦਰ ਸਿੰਘ ਸਿਮਰੂ ਅਤੇ ਕਿਸਾਨ ਆਗੂ ਲਖਵੀਰ ਸਿੰਘ ਲੱਖੀ ਦੀ ਪ੍ਰਧਾਨਗੀ ਹੇਠ ਲੇਬਰ ਚੌਕ ਵਿੱਚ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਦੇ ਇਕੱਠ ਨੂੰ ਲੇਬਰ ਯੂਨੀਅਨ ਦੇ ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ, ਖੋਸਾ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਜੁਝਾਰ ਸਿੰਘ , ਮੋਰਚਾ ਦੇ ਆਗੂ ਅਵਤਾਰ ਸਿੰਘ ਅਤੇ ਮੁਲਾਜ਼ਮ ਆਗੂ ਮਲਾਗਰ ਸਿੰਘ ਖਮਾਣੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਕਾਰਪੋਰੇਟਾਂ ਦੇ ਪੱਖ ਵਿੱਚ ਲੇਬਰ ਕੋਡਜ਼ ਲਾਗੂ ਕੀਤੇ ਹਨ, ਉਸੇ ਤਰ੍ਹਾਂ ਬਿਜਲੀ ਵਿਭਾਗ ’ਤੇ ਕਾਰਪੋਰੇਟਾਂ ਦਾ ਕਬਜ਼ਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਜ ਬਿਲ ਵਿੱਚ ਕੀਤੀਆਂ ਕਾਰਪੋਰੇਟ ਪੱਖੀ ਤਬਦੀਲੀਆਂ ਰਾਹੀਂ ਕਾਰਪੋਰੇਟਾਂ ਦੇ ਮੁਨਾਫਿਆਂ ਦੀ ਗਾਰੰਟੀ ਦਿੱਤੀ ਗਈ ਹੈ, ਜਿਸ ਦੀ ਉਹ ਜ਼ੋਰਦਾਰ ਨਿਖੇਧੀ ਕਰਦੇ ਹਨ। ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ 16 ਜਨਵਰੀ ਨੂੰ ਬਿਜਲੀ ਬੋਰਡ ਦੇ ਨਿਗਰਾਨ ਇੰਜਨੀਅਰ ਰੂਪਨਗਰ ਵਿੱਚ ਲਗਾਏ ਜਾ ਰਹੇ ਵੱਡੇ ਧਰਨੇ ਵਿੱਚ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ, ਸੰਗਤ ਸਿੰਘ, ਦਲਵੀਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਗੁਲਾਬ ਚੰਦ ਚੌਹਾਨ, ਮਨਮੋਹਨ ਸਿੰਘ, ਜਸਬੀਰ ਸਿੰਘ, ਰਮੇਸ਼ ਕੁਮਾਰ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।

Advertisement
Advertisement
×