DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੰਡੀਆਂ ’ਚ ਖ਼ੁਆਰ ਹੋ ਰਹੇ ਨੇ ਕਿਸਾਨ: Balbir Singh Sidhu

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਨੇ ਮੰਡੀ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿੱਚ ਹੋ ਰਹੀ ਦੇਰੀ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ।...

  • fb
  • twitter
  • whatsapp
  • whatsapp
featured-img featured-img
ਬਲਬੀਰ ਸਿੰਘ ਸਿੱਧੂ ਭਾਗੋਮਾਜਰਾ ਮੰਡੀ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ। -ਫੋਟੋ: ਚਿੱਲਾ
Advertisement

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਨੇ ਮੰਡੀ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿੱਚ ਹੋ ਰਹੀ ਦੇਰੀ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ। ਸ੍ਰੀ ਸਿੱਧੂ ਨੇ ਫੂਡ ਸਪਲਾਈ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਮਾਰਕਫੈੱਡ ਦੇ ਐੱਮ ਡੀ ਵਿਸ਼ੇਸ਼ ਸਾਰੰਗਲ ਨਾਲ ਫੋਨ ’ਤੇ ਗੱਲਬਾਤ ਕਰ ਕੇ ਕਿਸਾਨਾਂ ਦੀ ਫ਼ਸਲ ਦੀ ਜਲਦੀ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਕਿਸਾਨਾਂ ਨੂੰ ਭਾਰੀ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਨੇਟਾ, ਬਨੂੜ ਅਤੇ ਹੋਰ ਮੰਡੀਆਂ ਵਿੱਚ ਸ਼ੈੱਡਾਂ ਥੱਲੇ ਪਈ ਕਣਕ ਨਾ ਚੁੱਕੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਿੱਕਤਾਂ ਆ ਰਹੀਆਂ ਹਨ।

Advertisement

ਉਨ੍ਹਾਂ ਕਿਹਾ ਕਿ ਸ਼ੈੱਲਰਾਂ ਦੀ ਅਜਾਰੇਦਾਰੀ ਅਤੇ ਖ਼ਰੀਦ ਤੇ ਚੁਕਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਪੰਜਾਬ ਭਰ ਤੋਂ ਝੋਨੇ ਦੀਆਂ ਹਾਈਬਰਿੱਡ ਕਿਸਮਾਂ ਉੱਤੇ 70 ਤੋਂ 100 ਰੁਪਏ ਦਾ ਕੱਟ ਲੱਗ ਰਿਹਾ ਹੈ। ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੀ ਕੱਟ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤੁਰੰਤ ਪ੍ਰਬੰਧ ਠੀਕ ਨਾ ਕੀਤੇ ਤਾਂ ਕਾਂਗਰਸ ਸੜਕਾਂ ’ਤੇ ਉਤਰੇਗੀ।

Advertisement

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਜੀਤ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਾਬਕਾ ਸਰਪੰਚ, ਭੁਪਿੰਦਰ ਸਿੰਘ ਨੰਬਰਦਾਰ, ਗਗਨਦੀਪ ਸਿੰਘ ਬੈਰੋਂਪੁਰ, ਚਰਨਜੀਤ ਸਿੰਘ ਮੰਗਾ, ਕਰਮਜੀਤ ਸਿੰਘ ਭਾਗੋਮਾਜਰਾ ਸਮੇਤ ਅਨੇਕਾਂ ਕਿਸਾਨ ਹਾਜ਼ਰ ਸਨ।

Advertisement
×