ਯੂਰੀਆ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ
ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕੁਲਦੀਪ ਸਿੰਘ ਭਾਗੋ ਮਾਜਰਾ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰੀ ਭਾਗੋਮਾਜਰਾ ਦੀ ਅਗਵਾਈ ਹੇਠ ਕਿਸਾਨ ਤੇ ਜਵਾਨ...
ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕੁਲਦੀਪ ਸਿੰਘ ਭਾਗੋ ਮਾਜਰਾ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਭਾਗੋਮਾਜਰਾ ਦੀ ਅਗਵਾਈ ਹੇਠ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲ ਕੇ ਬਿਨਾਂ ਦੇਰੀ ਯੂਰੀਆ ਉਪਲਬਧ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਯੂਰੀਆ ਨਾ ਮਿਲਣ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਵੇਗਾ। ਵਫ਼ਦ ਨੇ ਡੀ ਸੀ ਨੂੰ ਦੱਸਿਆ ਕਿ ਉਹ ਖਾਦ ਲਈ ਕਈ ਦਿਨਾਂ ਤੋਂ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਅਤੇ ਦੁਕਾਨਦਾਰਾਂ ਨਾਲ ਸੰਪਰਕ ਕਰ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।
ਕਿਸਾਨ ਆਗੂਆਂ ਨੇ ਆਖਿਆ ਕਿ ਪਹਿਲਾਂ ਕਣਕ ਦੀ ਬਿਜਾਈ ਸਮੇਂ ਡੀ ਏ ਪੀ ਖਾਦ ਨਹੀਂ ਸੀ ਮਿਲੀ। ਇਸ ਮੌਕੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਮਲਜੀਤ ਸਿੰਘ ਖੁਸ਼ਾਲਪੁਰ, ਨਰਿੰਦਰ ਸਿੰਘ ਸੋਹਾਣਾ, ਬਲਜਿੰਦਰ ਸਿੰਘ ਭਾਗੋ ਮਾਜਰਾ, ਵਰਿੰਦਰ ਰਾਣਾ, ਜ਼ਿਲ੍ਹਾ ਮੀਤ ਪ੍ਰਧਾਨ ਕੁਲਬੀਰ ਸਿੰਘ, ਕਰਮਜੀਤ ਸਿੰਘ ਪੂਨੀਆ ਆਦਿ ਵੀ ਹਾਜ਼ਰ ਸਨ।

