ਪੱਤਰ ਪ੍ਰੇਰਕ
ਲਾਲੜੂ, 17 ਅਗਸਤ
ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੁੂਪੁਰ ਵਲੋਂ ਅੱਜ ਆਈ.ਟੀ.ਆਈ ਚੌਕ ਲਾਲੜੂ ਵਿਖੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਸਰਕਾਰ ਦੀ ਨੀਤੀਆਂ ਖਿਲਾਫ ਸਖਤ ਰੋਸ ਪ੍ਰਗਟ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਰਾਣਾ, ਫੱਗੂ ਸਿੰਘ, ਕੁਲਦੀਪ ਰਾਣਾ, ਜਸਵੰਤ ਸਿੰਘ ਆਲਮਗੀਰ, ਉਦੇ ਰਾਣਾ, ਕੁਲਦੀਪ ਸਿੰਘ ਜਲਾਲਪੁਰ, ਸੁੱਚਾ ਸਿੰਘ, ਰਾਜਪਾਲ ਮਲਕਪੁਰ, ਭਾਗ ਸਿੰਘ ਮਲਕਪੁਰ, ਗੁਰਮੇਲ ਸਿੰਘ ਖੇੜੀ, ਮਨਜੀਤ ਸਿੰਘ ਦੱਪਰ, ਸੁਭਾਸ ਰਾਣਾ ਸਮੇਤ ਅਨੇਕਾ ਆਗੂਆਂ ਨੇ ਕਿਹਾ ਕਿ ਬਿਜਲੀ ਬਿੱਲ 2022 ਜਿਹੜਾ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਵਾਪਸ ਲੈਣ ਦਾ ਫੈਸਲਾ ਕੀਤਾ ਸੀ, ਉਸ ਤੋਂ ਸਰਕਾਰ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਲਾਏ ਜਾ ਰਹੇ ਰੋਸ ਧਰਨੇ ਵਿੱਚ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਭਾਗ ਲੈਣਗੇ ਅਤੇ ਕੇਂਦਰ ਦੀ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਸੰਘਰਸ਼ ਜਾਰੀ ਰਹੇਗਾ।