DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਦੇ ਅੜੀਅਲ ਵਤੀਰੇ ਵਿਰੁੱਧ ਕਿਸਾਨਾਂ ਦੀ ਇਕੱਤਰਤਾ

ਕਿਸਾਨਾਂ ਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰਣਨੀਤੀ ਉਲੀਕਣ ਲਈ ਅੱਜ ਭਾਂਖਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦਾ ਵਿਸ਼ਾਲ ਇਕੱਠ ਹੋਇਆ। ਇਸ ਇਕੱਠ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ...

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ। -ਫੋਟੋ: ਰੂਬਲ
Advertisement

ਕਿਸਾਨਾਂ ਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰਣਨੀਤੀ ਉਲੀਕਣ ਲਈ ਅੱਜ ਭਾਂਖਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਦਾ ਵਿਸ਼ਾਲ ਇਕੱਠ ਹੋਇਆ। ਇਸ ਇਕੱਠ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਵਿਰੁੱਧ ਤਿੱਖੇ ਤੇਵਰ ਦਿਖਾਏ। ਡੱਲੇਵਾਲ ਨੇ ਕਿਹਾ ਕਿ ਜਦੋਂ ਤੱਕ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨਹੀਂ ਮਿਲਦੀ, ਕਿਸਾਨਾਂ ਦੀ ਆਰਥਿਕ ਲੁੱਟ ਜਾਰੀ ਰਹੇਗੀ। ਕਿਸਾਨਾਂ ਨੇ ਮੰਗ ਕੀਤੀ ਕਿ ਡਾਕਟਰ ਐੱਮ ਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ। ਵੱਧ ਰਹੀ ਮਹਿੰਗਾਈ ਅਤੇ ਖੇਤੀ ਖਰਚਿਆਂ ਕਾਰਨ ਕਰਜ਼ੇ ਦੀ ਪੰਡ ਹੇਠ ਦੱਬੇ ਕਿਸਾਨਾਂ ਲਈ ਮੁਕੰਮਲ ਕਰਜ਼ਾ ਮੁਕਤੀ ਦੀ ਮੰਗ ਨੂੰ ਦੁਹਰਾਇਆ ਗਿਆ। ਬਿਜਲੀ ਖੇਤਰ ਦੇ ਨਿੱਜੀਕਰਨ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਬਾਰੇ ਵੀ ਗੰਭੀਰ ਚਰਚਾ ਹੋਈ। ਉਨ੍ਹਾਂ ਇਸ ਮੌਕੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਇਨਸਾਫ਼ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰਾਂ ਸਿਰਫ਼ ਵਾਅਦੇ ਕਰਨਾ ਜਾਣਦੀਆਂ ਹਨ ਪਰ ਹੁਣ ਕਿਸਾਨ ਆਪਣੇ ਹੱਕ ਲਏ ਬਿਨਾਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਜੰਮੂ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਪੈਦਲ ਯਾਤਰਾ ਦਾ ਆਗਾਜ਼ ਕੀਤਾ ਜਾਵੇਗਾ ਜੋ ਕਿ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਖ਼ਤਮ ਹੋਵੇਗੀ। ਇਸ ਮੌਕੇ ਕਿਸਾਨਾਂ ਨੇ ਪ੍ਰਣ ਲਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਡੱਲੇਵਾਲ ਵੱਲੋਂ ਜਸਵਿੰਦਰ ਸਿੰਘ ਟਿਵਾਣਾ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਵੀ ਐਲਾਨਿਆ ਗਿਆ। ਇਸ ਮੌਕੇ ਮਾਨ ਸਿੰਘ ਰਾਮਪੁਰਾ ਵਿੱਤ ਸਕੱਤਰ ਪੰਜਾਬ, ਪ੍ਰੇਮ ਸਿੰਘ ਰਾਣਾ, ਸੁਭਾਸ਼ ਰਾਣਾ, ਨੰਬੜਦਾਰ ਜਸਵੰਤ ਸਿੰਘ ਆਲਮਗੀਰ, ਬਲਾਕ ਡੇਰਾਬੱਸੀ ਦੇ ਕਾਰਜਕਾਰੀ ਪ੍ਰਧਾਨ ਜਸਪਾਲ ਸਿੰਘ ਭਾਂਖਰਪੁਰ, ਬਲਾਕ ਪ੍ਰਧਾਨ ਮੁਹਾਲੀ ਤਰਲੋਚਨ ਸਿੰਘ, ਗਿਆਨ ਸਿੰਘ ਧੜਾਕ ਸਣੇ ਅਨੇਕਾਂ ਕਿਸਾਨ ਮੌਜੂਦ ਸਨ।

Advertisement

Advertisement
Advertisement
×