ਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂ
ਰੁਲਦੂ ਸਿੰਘ ਮਾਨਸਾ ਨੂੰ ਫੜਿਆ
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਨੂੰ ਅੱਜ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਪੁਲੀਸ ਨੇ ਕਾਬੂ ਕਰ ਕੇ ਬੈਠਾ ਲਿਆ ਹੈ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਸ ਪੱਤਰਕਾਰ ਨੂੰ ਫੋਨ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਸਰਕਾਰ ਵੱਲੋਂ ਜੋ ਪੰਜਾਬ ਦੇ ਹੱਕਾਂ ਤੇ ਡਾਕੇ ਮਾਰਨ ਦਾ ਸਿਲਸਿਲਾ ਵਿੱਢਿਆ ਹੋਇਆ ਹੈ, ਉਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
Advertisement
Advertisement
