ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Farmer's Meeting with Centre: ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇ

Farmer's Meeting with Centre: Central minister Pralhad Joshi arrived in Chandigarh for meeting with farmer organisations
ਕੇਂਦਰੀ ਮੰਤਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਸਵਾਗਤ ਕਰਦੇ ਹੋਏ ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲ ਚੰਦ ਕਟਾਰੂਚੱਕ।
Advertisement

ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ‘ਮਗਸਿਪਾ’ ਵਿਚ ਸ਼ੁਰੂ ਹੋਵੇਗੀ ਮੀਟਿੰਗ; ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਹੋਵੇਗੀ ਮੀਟਿੰਗ

ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 14 ਫਰਵਰੀ

ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਲਈ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚ ਗਏ ਹਨ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਮੰਤਰੀ ਜੋਸ਼ੀ ਦਾ ਚੰਡੀਗੜ੍ਹ ਪੁੱਜਣ ਉਤੇ ਇੱਥੇ ਨਿੱਜੀ ਹੋਟਲ ਵਿੱਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਵਜ਼ੀਰਾਂ ਨੇ ਕੇਂਦਰੀ ਮੰਤਰੀ ਨਾਲ ਕਿਸਾਨੀ ਮਸਲਿਆਂ ’ਤੇ ਗੱਲਬਾਤ ਕੀਤੀ।

ਇਹ ਮੀਟਿੰਗ ਸ਼ਾਮ ਨੂੰ ਪੰਜ ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ‘ਮਗਸਿਪਾ’ ਵਿਚ ਸ਼ੁਰੂ ਹੋ ਰਹੀ ਹੈ।

ਇਹ ਵੀ ਪੜ੍ਹੋ:

ਕਿਸਾਨਾਂ ਦੀ ਕੇਂਦਰੀ ਪੈਨਲ ਨਾਲ ਬੈਠਕ ਅੱਜ, ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਰਵਾਨਾ

ਗ਼ੌਰਤਬਲ ਹੈ ਕਿ ਇਸ ਮੀਟਿੰਗ ਵਿਚ ਹਿੱਸਾ ਲੈਣ ਲਈ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪਹਿਲਾਂ ਹੀ ਸ਼ੰਭੂ ਤੇ ਖਨੌਰੀ ਮੋਰਚਿਆਂ ਤੋਂ ਚੰਡੀਗੜ੍ਹ ਲਈ ਚਾਲੇ ਪਾ ਚੁੱਕੇ ਹਨ। ਉਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਕਰਨਗੇ। ਡੱਲੇਵਾਲ ਖਨੌਰੀ ਬਾਰਡਰ ਤੋਂ ਸਵੇਰੇ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਏ ਸਨ।

Advertisement