DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਵੱਲੋਂ ਬਿਜਲੀ ਕੱਟਾਂ ਖ਼ਿਲਾਫ਼ ਮੁਜ਼ਾਹਰਾ

ਬੱਸ ਅੱਡੇ ’ਤੇ ਧਰਨਾ ਲਾਇਆ; ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਚਮਕੌਰ ਸਾਹਿਬ ਫੀਡਰ ਨਾਲ ਜੁੜੇ ਦਰਜਨਾਂ ਪਿੰਡਾਂ ਵਿੱਚ ਲੱਗਦੇ ਬਿਜਲੀ ਕੱਟਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਕਿਸਾਨ ਯੂਨੀਅਨ (ਸ਼ੇਰੇ ਪੰਜਾਬ) ਦੇ ਆਗੂ ਜਗਦੀਪ ਸਿੰਘ ਦੀ ਸਾਂਝੀ ਅਗਵਾਈ ਹੇਠ ਸਥਾਨਕ ਬੱਸ ਅੱਡੇ ’ਤੇ ਧਰਨਾ ਲਾਇਆ ਗਿਆ।

ਕਿਸਾਨ ਆਗੂਆਂ ਨੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਚਮਕੌਰ ਸਾਹਿਬ ਫੀਡਰ ਨਾਲ ਲਗਭਗ 6-7 ਹੋਰ ਫੀਡਰ ਜੁੜੇ ਹੋਏ ਹਨ ਪਰ ਪਿਛਲੇ ਕਈ ਹਫ਼ਤਿਆਂ ਤੋਂ ਕਿਸਾਨਾਂ ਨੂੰ ਦਿਨ ਦੀ ਥਾਂ ਰਾਤ ਵੇਲੇ ਸਿਰਫ਼ 2 ਤੋਂ 3 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਪਾਣੀ ਖੁਣੋਂ ਫ਼ਸਲਾਂ ਸੁੱਕ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਥਰਮਲ ਪਲਾਟਾਂ ਲਈ ਸਮੇਂ ਸਿਰ ਕੋਲੇ ਦਾ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ।

Advertisement

ਰੋਸ ਮੁਜ਼ਾਹਰੇ ਵਿੱਚ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਵੀ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਜਸਵੀਰ ਸਿੰਘ ਗੜ੍ਹੀ ਖ਼ਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ। ਮੌਕੇ ਦੀ ਗੰਭੀਰਤਾ ਨੂੰ ਦੇਖਦਿਆਂ ਜਸਵੀਰ ਸਿੰਘ ਗੜ੍ਹੀ ਨੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕੀਤੀ ਪਰ ਕੋਈ ਠੋਸ ਹੱਲ ਨਾ ਨਿਕਲਦਾ ਦੇਖ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ। ਇਸ ਮਗਰੋਂ ਸ੍ਰੀ ਗੜ੍ਹੀ ਨੇ ਕਿਹਾ ਕਿ ਉਹ ਲੁਠੇੜੀ ਸਕੂਲ ਜਾ ਰਹੇ ਹਨ ਅਤੇ ਵਾਪਸ ਆ ਕੇ ਧਰਨੇ ’ਤੇ ਬੈਠਣਗੇ। ਉਨ੍ਹਾਂ ਵਾਪਸ ਆ ਕੇ ਧਰਨਕਾਰੀਆਂ ਨੂੰ ਮਸਲਾ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ, ਜਿਸ ਮਗਰੋਂ ਕਿਸਾਨਾਂ ਨੇ ਧਰਨਾ ਚੁੱਕਿਆ। ਇਸ ਮੌਕੇ ਕਰਨ ਸਿੰਘ ਕੰਧੋਲਾ, ਦੀਦਾਰ ਸਿੰਘ ਡਹਿਰ, ਬਲਬੀਰ ਸਿੰਘ, ਨਿਮਰਤ ਸਿੰਘ, ਗੁਰਤੇਜ ਸਿੰਘ, ਜਗਦੀਸ਼ ਸਿੰਘ, ਸਾਧ ਸਿੰਘ, ਜਸਵੀਰ ਸਿੰਘ ਅਤੇ ਪ੍ਰਿਤਪਾਲ ਸਿੰਘ ਹਾਜ਼ਰ ਸਨ।

Advertisement

Advertisement
×