DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest: ਖਨੌਰੀ ਬਾਰਡਰ ’ਤੇ ਮੁੜ ਤਣਾਅ; ਕਿਸਾਨਾਂ ਦਾ ਦਿੱਲੀ ਕੂਚ ਰੋਕਣ ਲਈ ਹਰਿਆਣਾ ਪੁਲੀਸ ਨੇ ਲਾਏ ਬੈਰੀਕੇਡ

ਕਿਸਾਨ ਮਜ਼ਦੂਰ ਮੋਰਚਾ(KKM) ਅਤੇ ਐੱਸ.ਕੇ.ਐੱਮ. (SKM) ਦੇ ਸੱਦੇ ’ਤੇ ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਪੰਜਾਬ ਸਰਹੱਦ ’ਤੇ ਰੋਕਿਆ

  • fb
  • twitter
  • whatsapp
  • whatsapp
featured-img featured-img
ਦਿੱਲੀ ਕੂਚ ਰੋਕਣ ਲਈ ਹਰਿਆਣਾ ਪੁਲੀਸ ਨੇ ਲਾਏ ਬੈਰੀਕੇਡ
Advertisement

ਦਿੱਲੀ ਵੱਲ ਤਾਜ਼ਾ ਮਾਰਚ ਦੇ ਦਿੱਤੇ ਸੱਦੇ ਤੋਂ ਬਾਅਦ ਐਤਵਾਰ ਨੂੰ ਪੰਜਾਬ-ਹਰਿਆਣਾ ਸਰਹੱਦ ’ਤੇ ਸਥਿਤੀ ਇੱਕ ਵਾਰ ਫਿਰ ਤਣਾਅਪੂਰਨ ਹੋ ਗਈ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਰਾਜਧਾਨੀ ਵੱਲ ਵਧਣ ਤੋਂ ਰੋਕਣ ਲਈ ਖਨੌਰੀ ਚੈੱਕਪੋਸਟ ’ਤੇ ਭਾਰੀ ਬੈਰੀਕੇਡਿੰਗ ਕਰ ਦਿੱਤੀ ਹੈ।

ਕਿਸਾਨ ਮਜ਼ਦੂਰ ਮੋਰਚਾ (KMM) ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਸੈਂਕੜੇ ਕਿਸਾਨ ਸਰਹੱਦ ’ਤੇ ਇਕੱਠੇ ਹੋਏ। ਪਰ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਰੋਕ ਲਿਆ ਗਿਆ ਹੈ। ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬਹੁ-ਪਰਤੀ ਬੈਰੀਕੇਡ, ਕੰਕਰੀਟ ਦੇ ਬਲਾਕ, ਜ਼ੰਜੀਰਾਂ ਨਾਲ ਬੰਨ੍ਹੇ ਲੋਹੇ ਦੇ ਪਿੰਜਰੇ ਲਾਏ ਹਨ ਅਤੇ ਪੁਲੀਸ ਟੁਕੜੀਆਂ ਤਾਇਨਾਤ ਕੀਤੀਆਂ ਹਨ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਉਹ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਿਆਂ (FTAs) ਦਾ ਵਿਰੋਧ ਕਰ ਰਹੇ ਹਨ ਅਤੇ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਨ।

Advertisement

ਦਿੱਲੀ ਕੂਚ ਰੋਕਣ ਲਈ ਹਰਿਆਣਾ ਪੁਲੀਸ ਨੇ ਲਾਏ ਬੈਰੀਕੇਡ
ਦਿੱਲੀ ਕੂਚ ਰੋਕਣ ਲਈ ਹਰਿਆਣਾ ਪੁਲੀਸ ਨੇ ਲਾਏ ਬੈਰੀਕੇਡ

ਗੌਰਤਲਬ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ, ਜਿੱਥੇ ਮੂੰਗ ਦੀ ਖਰੀਦ ਐੱਮ.ਐੱਸ.ਪੀ. ’ਤੇ ਕਰਨ ਅਤੇ ਖਾਦ ਲਈ ਈ-ਟੋਕਨ ਪ੍ਰਣਾਲੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਮੋਹਨ ਯਾਦਵ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਭੋਪਾਲ ਵੱਲ ਕੂਚ ਕੀਤਾ ਸੀ। ਉੱਥੇ 28 ਜੁਲਾਈ ਨੂੰ ਨਰਮਦਾਪੁਰਮ ਤੋਂ ਭੋਪਾਲ ਵੱਲ ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਪੁਲੀਸ ਨੇ CSIR-AMPRI ਇੰਸਟੀਚਿਊਟ ਨੇੜੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਭੋਪਾਲ-ਨਰਮਦਾਪੁਰਮ ਹਾਈਵੇਅ ’ਤੇ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਚੌਕਸੀ ਵਜੋਂ ਕੁਝ ਸਕੂਲਾਂ ਵਿੱਚ ਛੁੱਟੀ ਵੀ ਕਰਨੀ ਪਈ ਸੀ।

Advertisement

ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ

ਖਨੌਰੀ ਬਾਰਡਰ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲਾ ਇੱਕ ਅਹਿਮ ਰੂਟ ਹੈ, ਜਿਸ ਕਾਰਨ ਇੱਥੇ ਲਗਾਈਆਂ ਗਈਆਂ ਪਾਬੰਦੀਆਂ ਦਾ ਅਸਰ ਦੋਵਾਂ ਸੂਬਿਆਂ ਵਿਚਾਲੇ ਆਵਾਜਾਈ ’ਤੇ ਪੈਣਾ ਲਾਜ਼ਮੀ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਚੌਕਸ ਰਹਿਣ ਅਤੇ ਬਦਲਵੇਂ ਰੂਟ ਵਰਤਣ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ।

Advertisement
×