DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਵੱਲੋਂ ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ

ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਰੂਪਨਗਰ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਸੇਵਾ ਕੇਂਦਰ ਮੁਲਾਜ਼ਮ ਅਤੇ ਕਿਸਾਨ।
Advertisement

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਹੀ ਕਲਮ ਛੋੜ ਹੜਤਾਲ ਤਹਿਤ ਅੱਜ ਸਥਾਨਕ ਰੂਪਨਗਰ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸੇਵਾਂ ਕੇਂਦਰਾਂ ਵਿੱਚ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਜਾ ਰਹੇ ਵਾਅਦੇ ਹਕੀਕਤ ਤੋਂ ਕੋਹਾਂ ਦੂਰ ਹਨ ਤੇ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਜਥੇਬੰਦੀ ਦੇ ਰੂਪਨਗਰ ਬਲਾਕ ਦੇ ਪ੍ਰਧਾਨ ਮੋਹਰ ਸਿੰਘ ਖਾਬੜਾ ਨੇ ਧਰਨੇ ਵਿੱਚ ਸਾਥੀਆਂ ਸਣੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ’ਚ 100 ਤੋਂ ਵੱਧ ਮੁਲਾਜ਼ਮ ਪਿਛਲੇ ਕਰੀਬ 10 ਸਾਲਾਂ ਤੋਂ 10 ਤੋਂ 12 ਹਜ਼ਾਰ ਰੁਪਏ ਮਹੀਨਾ ਤਨਖ਼ਾਹ ’ਤੇ ਸੇਵਾ ਨਿਭਾ ਰਹੇ ਹਨ। ਇੱਕ ਪਾਸੇ ਅਦਾਲਤਾਂ ਕਹਿ ਰਹੀਆ ਹਨ ਕਿ ਬਰਾਬਰ ਕੰਮ ਬਰਾਬਰ ਤਨਖਾਹਾਂ ਪਰ ਦੂਜੇ ਪਾਸੇ ਸਮੇਂ ਦੀਆਂ ਸਰਕਾਰਾਂ ਅਦਾਲਤਾਂ ਦੇ ਹੁਕਮਾਂ ਨੂੰ ਵੀ ਟਿੱਚ ਸਮਝ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦਾ ਡਟ ਕੇ ਸਾਥ ਦੇਵੇਗੀ। ਇਸ ਮੌਕੇ ਜਥੇਬੰਦੀ ਦੇ ਆਗੂ ਗੇਕੀ ਖਾਬੜਾ, ਬਲਵਿੰਦਰ ਸਿੰਘ ਸਰਪੰਚ ਚੱਕਲਾਂ, ਭੁਪਿੰਦਰ ਸਿੰਘ ਖਾਬੜਾ, ਪਰਮਜੀਤ ਸਿੰਘ ਫੌਜੀ, ਸੇਵਾ ਕੇਂਦਰ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਸਤੀਸ਼ ਕੁਮਾਰ, ਜਗਦੇਵ ਕੌਸ਼ਲ, ਨਵਦੀਪ ਕੌਰ, ਰਜੀਆ ਬੇਗਮ, ਰਮਨਦੀਪ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਪਰਮਿੰਦਰ ਕੌਰ ਅਤੇ ਮਨਮੋਹਨ ਸਿੰਘ ਹਾਜ਼ਰ ਸਨ।

Advertisement

Advertisement
Advertisement
×