ਕਿਸਾਨ ਯੂਨੀਅਨ ਦੀ ਮੀਟਿੰਗ
ਜਗਜੀਤ ਕੁਮਾਰ ਖਮਾਣੋ, 27 ਮਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਤਹਿਸੀਲ ਪ੍ਰਧਾਨ ਕਰਨੈਲ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਇੱਥੇ ਗੁਰਦੁਆਰੇ ਵਿੱਚ ਹੋਈ। ਪ੍ਰਧਾਨ ਕਰਨੈਲ ਸਿੰਘ ਜਟਾਣਾ ਤੇ ਕਿਰਪਾਲ ਸਿੰਘ ਬਦੇਸ਼ਾਂ ਨੇ ਦੱਸਿਆ ਕਿ ਪਹਿਲੀ ਜੂਨ ਤੋਂ ਝੋਨੇ ਦੀ...
Advertisement
ਜਗਜੀਤ ਕੁਮਾਰ
ਖਮਾਣੋ, 27 ਮਈ
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਤਹਿਸੀਲ ਪ੍ਰਧਾਨ ਕਰਨੈਲ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਇੱਥੇ ਗੁਰਦੁਆਰੇ ਵਿੱਚ ਹੋਈ। ਪ੍ਰਧਾਨ ਕਰਨੈਲ ਸਿੰਘ ਜਟਾਣਾ ਤੇ ਕਿਰਪਾਲ ਸਿੰਘ ਬਦੇਸ਼ਾਂ ਨੇ ਦੱਸਿਆ ਕਿ ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ ਪਰ ਬਿਜਲੀ ਵਿਭਾਗ ਵੱਲੋਂ ਓਵਰਲੋਡ ਚੱਲ ਰਹੇ ਟਰਾਂਸਫਾਰਮਰਾਂ ਨੂੰ ਤਬਦੀਲ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਓਵਰਲੋਡ ਚੱਲ ਰਹੇ ਟਰਾਂਸਫਾਰਮਰਾਂ ਨੂੰ ਬਦਲਣ ਲਈ ਹੁਕਮ ਕੀਤੇ ਜਾਣ। ਇਸ ਮੌਕੇ ਇਸ ਮੀਟਿੰਗ ’ਚ ਇਕੱਤਰ ਕਿਸਾਨਾਂ ਨੇ ਗੰਨਾ ਮਿੱਲ ਵੱਲ ਰਹਿੰਦੀ ਬਕਾਇਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ।
Advertisement
