ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਰਿਹਾਇਸ਼ ’ਤੇ ਪੱਕਾ ਧਰਨਾ ਲਾਉਣਗੇ ਕਿਸਾਨ

ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਭਗਵੰਤ ਮਾਨ ਦਾ ਚੰਡੀਗੜ੍ਹ ਰਿਹਾਇਸ਼ ’ਤੇ 18 ਅਕਤੂਬਰ ਤੋਂ ਦਿੱਤਾ ਜਾਵੇਗਾ ਪੱਕਾ ਧਰਨਾ; ਪੰਜਾਬ ਦੀਆਂ ਮੰਡੀਆਂ ਵਿੱਚ ‘ਆਪ’ ਦੇ ਮੰਤਰੀ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ
ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਦੇ ਆਗੂ ਮੀਟਿੰਗ ਵਿਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ।
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 14 ਅਕਤੂਬਰ

Advertisement

Farmer protest Punjab: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ 18 ਅਕਤੂਬਰ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਕਾਲੇ ਝੰਡੇ ਲਗਾਏ ਜਾਣਗੇ।

ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Advertisement