ਫਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇ: ਕਬੂਲਪੁਰੀ
‘ਆਪ’ ਪਾਰਟੀ ਦੇ ਮੀਡੀਆ ਵਿੰਗ ਦੇ ਜ਼ਿਲ੍ਹਾ ਉਪ ਕੋਆਰਡੀਨੇਟਰ ਕਰਮ ਸਿੰਘ ਕਬੂਲਪੁਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਿੱਖ ਇਤਿਹਾਸ ’ਚ ਮਹੱਤਤਾ ਨੂੰ ਦੇਖਦਿਆਂ ਇਸ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇ। ਉਨ੍ਹਾਂ...
Advertisement
‘ਆਪ’ ਪਾਰਟੀ ਦੇ ਮੀਡੀਆ ਵਿੰਗ ਦੇ ਜ਼ਿਲ੍ਹਾ ਉਪ ਕੋਆਰਡੀਨੇਟਰ ਕਰਮ ਸਿੰਘ ਕਬੂਲਪੁਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸਿੱਖ ਇਤਿਹਾਸ ’ਚ ਮਹੱਤਤਾ ਨੂੰ ਦੇਖਦਿਆਂ ਇਸ ਨੂੰ ਪਵਿੱਤਰ ਸ਼ਹਿਰ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਜੋ ਸਿੱਖ ਇਤਿਹਾਸ ਵਿਚ ਮਹੱਤਤਾ ਹੈ, ਉਹ ਕਿਸੇ ਤੋਂ ਲੁਕੀ ਹੋਈ ਨਹੀਂ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੇ ਜੈਨ ਧਰਮ ਨਾਲ ਸਬੰਧਤ ਤੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਪ੍ਰਸਿੱਧ ਧਾਰਮਿਕ ਸਥਾਨ ਵੀ ਹਨ। ਇਸ ਲਈ ਫ਼ਤਹਿਗੜ੍ਹ ਸਾਹਿਬ ਵੀ ਮੀਟ, ਅੰਡਾ, ਸ਼ਰਾਬ ਤੇ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਲਾਈ ਜਾਵੇ।
Advertisement
Advertisement
