ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੜਕ ਹਾਦਸੇ ’ਚ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ

ਪੱਤਰ ਪ੍ਰੇਰਕ ਮੁੱਲਾਂਪੁਰ ਗਰੀਬਦਾਸ, 7 ਜੁਲਾਈ ਸਿੱਸਵਾਂ ਤੋਂ ਬੱਦੀ ਜਾਣ ਵਾਲੇ ਮੁੱਖ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਪਹਾੜੀ ਖੇਤਰ ਵਿੱਚ ਪੈਟਰੋਲ ਪੰਪ ਅਤੇ ਭੈਰੋਂ ਦੇ ਛੋਟੇ ਮੰਦਿਰ...
Advertisement

ਪੱਤਰ ਪ੍ਰੇਰਕ

ਮੁੱਲਾਂਪੁਰ ਗਰੀਬਦਾਸ, 7 ਜੁਲਾਈ

Advertisement

ਸਿੱਸਵਾਂ ਤੋਂ ਬੱਦੀ ਜਾਣ ਵਾਲੇ ਮੁੱਖ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਪਹਾੜੀ ਖੇਤਰ ਵਿੱਚ ਪੈਟਰੋਲ ਪੰਪ ਅਤੇ ਭੈਰੋਂ ਦੇ ਛੋਟੇ ਮੰਦਿਰ ਨੇੜੇ ਵਾਪਰੇ ਹਾਦਸੇ ਦੌਰਾਨ ਟਿੱਪਰ ਨਾਲ ਹਰਿਆਣਾ ਨੰਬਰੀ ਕਾਰ ਟਕਰਾ ਗਈ। ਕਾਰ ਵਿੱਚ ਪਿਛਲੀ ਸੀਟ ’ਤੇ ਬੈਠੇ ਉਂਕਾਰ ਸਿੰਘ (84) ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਸੰਦੀਪ ਕੁਮਾਰ ਸ਼ਰਮਾ ਦੇ ਗੰਭੀਰ ਸੱਟਾਂ ਲੱਗੀਆਂ ਹਨ ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਾਦਸੇ ਵਿੱਚ ਕਾਰ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ ਹੈ ,ਪੁਲੀਸ ਵੱਲੋਂ ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮੁੱਲਾਂਪੁਰ ਗਰੀਬਦਾਸ ਦੇ ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸੰਦੀਪ ਕੁਮਾਰ ਸ਼ਰਮਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement