ਸਿਹਤ ਡਾਇਰੈਕਟਰ ਨਾਲ ਫੈਡਰੇਸ਼ਨ ਦੀ ਮੀਟਿੰਗ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੈਸਨ ਦੇ ਇਕ ਵਫਦ ਦੀ ਅੱਜ ਪੈਨਲ ਮੀਟਿੰਗ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨਾਲ ਹੋਈ। ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਦੀ ਅਗਵਾਈ ਹੇਠ...
Advertisement
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੈਸਨ ਦੇ ਇਕ ਵਫਦ ਦੀ ਅੱਜ ਪੈਨਲ ਮੀਟਿੰਗ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨਾਲ ਹੋਈ। ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਦੀ ਅਗਵਾਈ ਹੇਠ 11 ਮੈਬਰੀ ਵਫਦ ਸ਼ਾਮਲ ਹੋਇਆ।
ਵਫਦ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਮੁੱਖ ਮੰਗਾਂ ਦਰਜਾ ਚਾਰ ਅਤੇ ਦਰਜਾ ਤਿੰਨ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਰੱਦ ਕਰਨ, ਕੰਟਰੈਕਟ, ਡੇਲੀਵੇਜ਼ ਇੰਨਸੈਂਟਿਵ ਮੁਲਾਜ਼ਮਾਂ ਨੂੰ ਰੈਗਲੂਰ ਕਰਨ ਸਮੇਂ ਬਰਾਬਰ ਕੰਮ ਬਰਾਬਰ ਤਨਖਾਹ ਹਾਈਕੋਰਟ ਦੇ ਹੁਕਮਾਂ ਮੁਤਾਬਕ ਲਾਗੂ ਕਰਨ ਸਮੇਤ ਹੋਰ ਕਾਫੀ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਜਿਨ੍ਹਾਂ ਵਿੱਚੋਂ ਕੁਝ ਮੰਗਾਂ ਦਾ ਫੌਰੀ ਨਿਬੇੜਾ ਵੀ ਕੀਤਾ ਗਿਆ।
Advertisement
ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਮਿਲੇ ਭਰੋਸਿਆਂ ਮੁਤਾਬਕ ਮੰਗਾਂ ਦਾ ਨਿਬੇੜਾ ਨਾ ਹੋਇਆ ਤਾਂ ਮੁਲਤਵੀ ਕੀਤਾ ਜਥੇਬੰਦਕ ਸੰਘਰਸ਼ ਫਿਰ ਸ਼ੁਰੂ ਕੀਤਾ ਜਾਵੇਗਾ।
Advertisement
×