DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Fatehgarh Sahib ’ਚ ਮਹਿਲਾ ਡਾਕਟਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

Bathinda ਦੀ ਰਹਿਣ ਵਾਲੀ ਸੀ 31 ਸਾਲਾ ਡਾਕਟਰ

  • fb
  • twitter
  • whatsapp
  • whatsapp
Advertisement

31-Year-Old Female Doctor Ends Life in Fatehgarh Sahib: ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰ ਵਿਚ ਇਕ 31 ਸਾਲਾ ਮਹਿਲਾ ਡਾਕਟਰ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਦੀ ਪਹਿਚਾਣ ਡਾ. ਰੀਆ ਵਜੋਂ ਹੋਈ ਜੋਂ ਸ਼ਾਦੀ ਸੁਦਾ ਸੀ ਅਤੇ ਬਠਿੰਡਾ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ।

ਪ੍ਰਾਪਤ ਸੂਚਨਾ ਅਨੁਸਾਰ ਉਸ ਨੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਐਮ.ਬੀ.ਬੀ.ਐਸ. ਕੀਤੀ ਸੀ ਜਿਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚ ਗਾਇਨਾਕੋਲੋਜਿਸਟ ਵਜੋਂ ਨਿਯੁਕਤੀ ਪੱਤਰ ਮਿਲਿਆ ਸੀ। ਉਹ ਹਸਪਤਾਲ ਦੇ ਸਰਕਾਰੀ ਕੁਆਰਟਰ ਵਿਚ ਹੀ ਰਹਿੰਦੀ ਸੀ।

Advertisement

ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਜਾਂਚ ਲਈ ਮੌਕੇ ’ਤੇ ਪਹੁੰਚ ਗਏ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਲੋਂ ਸੂਚਨਾ ਮਿਲੀ ਸੀ ਕਿ ਇਕ ਡਾਕਟਰ ਨੇ ਆਪਣੇ ਕੁਆਰਟਰ ਵਿਚ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ ਹੈ ਜਿਸ ਉਪਰੰਤ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਨੂੰ ਮੌਕੇ ’ਤੇ ਭੇਜਿਆ ਗਿਆ। ਪੁਲੀਸ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ਼ ਵਲੋਂ ਡਾਕਟਰ ਨੂੰ ਜਦੋਂ ਅੱਜ ਵਾਰ-ਵਾਰ ਫ਼ੋਨ ਕੀਤਾ ਗਿਆ ਅਤੇ ਕੋਈ ਜਵਾਬ ਨਾ ਮਿਲਿਆ ਤਾਂ ਇਕ ਕਰਮਚਾਰੀ ਉਸ ਦੀ ਰਿਹਾਇਸ਼ ’ਤੇ ਪਹੁੰਚਿਆ ਜਿਥੇ ਉਸ ਨੇ ਮਹਿਲਾ ਡਾਕਟਰ ਨੂੰ ਲਟਕਦੇ ਦੇਖਿਆ ਜਿਸ ਨੇ ਤੁਰੰਤ ਹਸਪਤਾਲ ਦੇ ਅਧਿਕਾਰੀਆਂ ਨੂੰ ਸੁਚਿਤ ਕੀਤਾ।

Advertisement

ਉਨ੍ਹਾਂ ਦੱਸਿਆ ਕਿ ਮੌਕੇ ’ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਜਿਸ ਕਾਰਨ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਉਹ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੁਚਿਤ ਕਰ ਦਿਤਾ ਗਿਆ ਹੈ ਜਿਨ੍ਹਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement
×