ਪੱਤਰ ਪ੍ਰੇਰਕ
ਰੂਪਨਗਰ, 14 ਜੂਨ
ਪੁਲੀਸ ਚੌਕੀ ਪੁਰਖਾਲੀ ਵੱਲੋਂ ਇੱਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਨੇੜਲੇ ਪਿੰਡ ਦੀ ਔਰਤ ਨੇ ਪੁਲੀਸ ਨੂੰ ਲਿਖਵਾਈ ਸ਼ਿਕਾਇਤ ਰਾਹੀਂ ਦੱਸਿਆ ਕਿ ਸੁਰਜੀਤ ਸਿੰਘ ਉਰਫ ਸੋਨੂੰ ਵਾਸੀ ਬਰਦਾਰ ਨੇ ਸ਼ਰਾਬ ਦੇ ਨਸ਼ੇ ਵਿੱਚ ਉਸ ਨਾਲ ਕਥਿਤ ਛੇੜਛਾੜ ਕੀਤੀ ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ ਮੁਲਜ਼ਮ ਸੁਰਜੀਤ ਸਿੰਘ ਉਰਫ ਸੋਨੂੰ ਵਿਰੁੱਧ ਕੇਸ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।