‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਫਾਰਮ ਭਰੇ
ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਅਗਵਾਈ ਹੇਠ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਫਾਰਮ ਭਰਵਾਏ ਗਏ। ਆਗੂਆਂ ਨੇ ਕਿਹਾ ਕਿ ਬਲਾਕ ਖਮਾਣੋਂ ਦੇ...
Advertisement
ਬਲਾਕ ਕਾਂਗਰਸ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਅਗਵਾਈ ਹੇਠ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਫਾਰਮ ਭਰਵਾਏ ਗਏ। ਆਗੂਆਂ ਨੇ ਕਿਹਾ ਕਿ ਬਲਾਕ ਖਮਾਣੋਂ ਦੇ ਪਿੰਡਾਂ ਵਿੱਚ ਫਾਰਮਾਂ ’ਤੇ ਦਸਤਖ਼ਤ ਕਰਵਾ ਕੇ ਕਾਂਗਰਸ ਹਾਈਕਮਾਂਡ ਨੂੰ ਭੇਜੇ ਜਾਣਗੇ। ਇਸ ਮੌਕੇ ਤੇਜਿੰਦਰ ਸਿੰਘ ਢਿੱਲੋਂ ਡਾਇਰੈਕਟਰ ਮਿਲਕ ਪਲਾਂਟ, ਮਨੋਜ ਭਾਰਦਵਾਜ, ਨੰਬਰਦਾਰ ਨੱਥੂ ਰਾਮ ਨੰਗਲਾਂ, ਜੋਗਾ ਸਿੰਘ ਮੋਹਣ ਮਾਜਰਾ, ਮਨਪ੍ਰੀਤ ਸਿੰਘ ਬਦੇਸ਼ ਅਤੇ ਸਤਨਾਮ ਸਿੰਘ ਹਾਜ਼ਰ ਸਨ।
Advertisement
Advertisement