ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਡੇ ਭਰਾ ਮੰਗਤ ਰਾਮ (70) ਦਾ ਅੰਤਿਮ ਸੰਸਕਾਰ ਅੱਜ ਇਥੇ ਰਾਮ ਬਾਗ ਅਮਲੋਹ ਵਿੱਚ ਕੀਤਾ ਗਿਆ, ਜਿਸ ਵਿੱਚ ਸੈਂਕੜੇ ਧਾਰਮਿਕ, ਸਮਾਜਿਕ, ਸਿਆਸੀ ਆਗੂਆਂ, ਵਰਕਰਾਂ, ਪੰਚ, ਸਰਪੰਚ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਸ ਦੇ ਮ੍ਰਿਤਕ ਸਰੀਰ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਬਿਕਰਮਜੀਤ ਘੋਲਾ, ਗੁਰਪ੍ਰੀਤ ਸਿੰਘ ਅਤੇ ਬੱਬੀ ਧਰਮਸੌਤ ਨੇ ਦਿਤੀ। ਇਸ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਭਰਾ ਜਸਦੀਪ ਸਿੰਘ ਨਿਕੂ, ਮਹੰਤ ਹਰਵਿੰਦਰ ਖਨੌੜਾ, ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ ਆਦਿ ਹਾਜ਼ਰ ਸਨ। ਪਰਿਵਾਰ ਦੇ ਦੱਸਣ ਮੁਤਾਬਕ ਅੰਗੀਠੇ ਦੀ ਰਸਮ 31 ਅਗਸਤ ਨੂੰ ਸਵੇਰੇ 8 ਵਜੇ ਹੋਵੇਗੀ।