ਸੀਪੀਆਈ(ਐੱਮ) ਦੇ ਸਰਗਰਮ ਆਗੂ ਕਾਮਰੇਡ ਹਾਕਮ ਸਿੰਘ ਦੱਪਰ ਦੇ ਨਮਿਤ ਰੱਖੇ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 3 ਅਗਸਤ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੱਪਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ। ਹਾਕਮ ਸਿੰਘ ਦੱਪਰ ਦਾ ਪਿਛਲੇ ਦਿਨੀਂ ਅਚਾਨਕ ਮਾਮੂਲੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਇਸ ਮੌਕੇ ਵੱਖ ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਸ਼ਰਧਾਂਜਲੀ ਭੇਟ ਕਰਨਗੇ। -ਪੱਤਰ ਪ੍ਰੇਰਕ