ਵਿੱਤ ਮੰਤਰੀ ਵੱਲੋਂ ਮਰਹੂਮ ਭੱਲਾ ਦੇ ਪਰਿਵਾਰ ਨਾਲ ਮੁਲਾਕਾਤ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਰਹੂਮ ਹਾਸ ਕਲਾਕਾਰ ਅਤੇ ਫ਼ਿਲਮੀ ਅਦਾਕਾਰ ਜਸਵਿੰਦਰ ਭੱਲਾ ਦੇ ਫੇਜ਼ ਸੱਤ ਵਿਚਲੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦਾ ਦੇਹਾਂਤ...
Advertisement
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਰਹੂਮ ਹਾਸ ਕਲਾਕਾਰ ਅਤੇ ਫ਼ਿਲਮੀ ਅਦਾਕਾਰ ਜਸਵਿੰਦਰ ਭੱਲਾ ਦੇ ਫੇਜ਼ ਸੱਤ ਵਿਚਲੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦਾ ਦੇਹਾਂਤ ਪੰਜਾਬੀ ਸਿਨੇਮਾ ਅਤੇ ਰੰਗਮੰਚ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਵੀ ਅੱਜ ਪਰਿਵਾਰ ਨਾਲ ਦੁੱਖ ਵੰਡਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਰਗੀ ਜਸਵਿੰਦਰ ਭੱਲਾ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਭੱਲਾ ਦੀ ਪਤਨੀ ਪਰਮਦੀਪ ਭੱਲਾ ਨੂੰ ਭੇਜੇ ਲਿਖਤੀ ਸ਼ੋਕ ਸੰਦੇਸ਼ ਪੱਤਰ ਵਿੱਚ ਉਨ੍ਹਾਂ ਆਖਿਆ ਕਿ ਸਵਰਗੀ ਭੱਲਾ ਦੇ ਦੇਹਾਂਤ ਦੀ ਖ਼ਬਰ ਨਾਲ ਉਨ੍ਹਾਂ ਨੂੰ ਡੂੰਘਾ ਦੁੱਖ ਹੋਇਆ ਹੈ।
Advertisement
Advertisement