DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿੱਤ ਮੰਤਰੀ ਨੇ ਹੜ੍ਹ ਪੀੜਤਾਂ ਲਈ ਕੇਂਦਰ ਤੋਂ ਅੰਤਰਿਮ ਰਾਹਤ ਮੰਗੀ

60 ਹਜ਼ਾਰ ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਦੀ ਮੰਗ
  • fb
  • twitter
  • whatsapp
  • whatsapp
Advertisement

Advertisement

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੰਤਰਿਮ ਰਾਹਤ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕੇਂਦਰ ਲਈ ਉਨ੍ਹਾਂ ਲੋਕਾਂ ਨੂੰ ਸਹਾਇਤਾ ਦੇਣ ਦਾ ਸਹੀ ਸਮਾਂ ਹੈ ਜੋ ਇਨ੍ਹਾਂ ਮੁਸ਼ਕਲ ਹਾਲਾਤ ਵਿੱਚ ਆਪਣੇ ਘਰਾਂ, ਪਸ਼ੂਆਂ, ਫਸਲਾਂ ਅਤੇ ਖੇਤੀ ਮਸ਼ੀਨਰੀ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ 60,000 ਕਰੋੜ ਰੁਪਏ ਦੇ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਜਾਰੀ ਕਰੇ।

ਪੰਜਾਬ ਭਾਜਪਾ ਦੇ ਆਗੂਆਂ ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਈਕਮਾਨ ਨੂੰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦਾ ਸਮਰਥਨ ਕਰਨ ਲਈ ਪ੍ਰੇਰਿਤ ਕਰਨ। ਸ੍ਰੀ ਚੀਮਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਉਦਾਸੀਨਤਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਹੜ੍ਹ ਸੰਕਟ ਪ੍ਰਤੀ ਉਨ੍ਹਾਂ ਦੀ ਚੁੱਪੀ ਪੰਜਾਬ ਦੇ ਲੋਕਾਂ ਪ੍ਰਤੀ ਉਦਾਸੀਨ ਰਵੱਈਏ ਨੂੰ ਦਰਸਾਉਂਦੀ ਹੈ। ਉਨ੍ਹਾਂ ਮੁਹਾਲੀ ਤੋਂ ਅਜਨਾਲਾ ਸਬ-ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀਆਂ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਸਨ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਇਨ੍ਹਾਂ ਲੋਕਾਂ ਨਾਲ ਖੜ੍ਹੀ ਹੋਵੇ।

ਇਸ ਮੌਕੇ ਸ੍ਰੀ ਚੀਮਾ ਦੇ ਨਾਲ ਵਿਧਾਇਕ ਕੁਲਵੰਤ ਸਿੰਘ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦ ਮਿੱਤਲ ਅਤੇ ਹੋਰ ਸਥਾਨਕ ‘ਆਪ‘ ਆਗੂ ਵੀ ਸਨ।

Advertisement
×