ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝਰਮਲ ਨਦੀ ’ਚ ਡੁੱਬੇ ਜਨਕ ਰਾਜ ਦੇ ਵਾਰਸਾਂ ਦੀ ਵਿੱਤੀ ਸਹਾਇਤਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਲੱਖ ਰੁਪਏ ਦਾ ਚੈੱਕ ਭੇਟ
ਮ੍ਰਿਤਕ ਜਨਕ ਰਾਜ ਸੈਣੀ ਦੇ ਪਰਿਵਾਰਿਕ ਮੈਂਬਰਾਂ ਨੂੰ 4 ਲੱਖ ਰੁਪਏ ਦੇ ਦਿੱਤੀ ਮਦਦ ਦਾ ਪੱਤਰ ਦਿੰਦੇ ਹੋਏ। ਫੋਟੋ: ਭੱਟੀ
Advertisement

ਬੀਤੇ ਦਿਨੀਂ ਝਰਮਲ ਨਦੀ ਵਿੱਚ ਤੇਜ਼ ਵਹਾਅ ਦੀ ਲਪੇਟ ਵਿੱਚ ਆਏ ਕਿਸਾਨ ਜਨਕ ਰਾਜ ਸੈਣੀ ਦੇ ਪਰਿਵਾਰ ਨੂੰ ਅੱਜ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਯਤਨਾ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਦਰਤੀ ਆਫ਼ਤ ਪ੍ਰਬੰਧਨ ਤਹਿਤ 4 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ।

ਐਸ ਡੀ ਐਮ, ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਜਨਕ ਰਾਜ ਸੈਣੀ ਦੀ ਮੌਤ ਤੋਂ ਬਾਅਦ ਸਬ ਡਿਵੀਜ਼ਨ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਆਵਜ਼ੇ ਲਈ ਇਹ ਕੇਸ ਭੇਜਿਆ ਗਿਆ ਸੀ, ਜਿਸ ’ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਮਨੁੱਖੀ ਅਧਾਰ ’ਤੇ ਤੁਰੰਤ ਫੈਸਲਾ ਲੈਂਦੇ ਹੋਏ ਅੱਜ ਇਹ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ।

Advertisement

ਉਨ੍ਹਾਂ ਦੱਸਿਆ ਕਿ ਇਹ ਮੁਆਵਜ਼ਾ ਰਾਸ਼ੀ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਸਰਕਾਰ ਵੱਲੋਂ ਹੋਰ ਵੀ ਕੋਈ ਜੇਕਰ ਮਦਦ ਭੇਜੀ ਜਾਂਦੀ ਹੈ ਤਾਂ ਉਹ ਵੀ ਪਰਿਵਾਰ ਤੱਕ ਪਹੁੰਚਦੀ ਕੀਤੀ ਜਾਵੇਗੀ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ਿਲਾ ਪ੍ਰਸ਼ਾਸਨ ਤੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਰਿਵਾਰਾਂ ਨਾਲ ਮੁਸ਼ਕਲ ਦੀ ਘੜੀ ਵਿੱਚ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਜਿੱਥੇ ਧੰਨਵਾਦ ਪ੍ਰਗਟਾਇਆ ਹੈ ਅਤੇ ਪੀੜਿਤ ਪਰਿਵਾਰ ਦੇ ਕਿਸੇ ਜੀਅ ਲਈ ਰੋਜ਼ਗਾਰ ਦਾ ਪ੍ਰਬੰਧ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ।

 

 

Advertisement
Show comments