DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ

ਸ਼ਿਕਾਇਤ ਵਿੱਚ ਬਾਜਵਾ ਨੇ ਪੈੱਨ ਡਰਾਈਵ ਨੱਥੀ ਕੀਤੀ
  • fb
  • twitter
  • whatsapp
  • whatsapp
Advertisement

ਰਾਜਮੀਤ ਸਿੰਘ

ਚੰਡੀਗੜ੍ਹ, 11 ਜੁਲਾਈ

Advertisement

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਚੰਡੀਗੜ੍ਹ ਪੁਲੀਸ ਕੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਉਨ੍ਹਾਂ ਦੀ ਰਾਜਨੀਤਿਕ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਤੋੜ ਮਰੋੜ ਕੇ ਵੀਡੀਓਜ਼ ਪੇਸ਼ ਕਰਨ ਦਾ ਦੋਸ਼ ਲਾਇਆ ਹੈ।

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਘਰ ਦੀ ਤਲਾਸ਼ੀ ਦੌਰਾਨ ਵਿਧਾਇਕ ਗਨੀਵ ਮਜੀਠੀਆ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੁਰਵਿਹਾਰ ਦੀ ਆਲੋਚਨਾ ਕੀਤੇ ਜਾਣ ਦੀ ਵੀਡੀਓ ਪੋਸਟ ਕਰਨ ਲਈ ਆਮ ਆਦਮੀ ਪਾਰਟੀ ਦੇ ਇੱਕ ਅਣਪਛਾਤੇ ਮੀਡੀਆ ਹੈਂਡਲਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ।

ਹਾਲਾਕਿ ਬਾਜਵਾ ਵੱਲੋਂ ਦਿੱਤੀ ਸ਼ਿਕਾਇਤ ਮੁਤਾਬਿਕ ਪੁਲੀਸ ਨੇ ਐੱਫਆਈਆਰ ਵਿੱਚ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਦਰਜ ਨਹੀਂ ਕੀਤਾ ਹੈ।

ਬਾਜਵਾ ਨੇ ਸੈਕਟਰ 3 ਪੁਲੀਸ ਸਟੇਸ਼ਨ ਦੇ ਐੱਸਐੱਚਓ ਨੂੰ ਆਪਣੀ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਇੱਕ ਵੀਡੀਓ ਜੋ ਅਸਲ ਵਿੱਚ 25 ਜੂਨ 2025 ਨੂੰ ਉਨ੍ਹਾਂ ਵੱਲੋਂ ਪੋਸਟ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਵਿਧਾਇਕ ਗਨੀਵ ਕੌਰ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਕਥਿਤ ਦੁਰਵਿਹਾਰ ਦੀ ਆਲੋਚਨਾ ਕੀਤੀ ਗਈ ਸੀ, ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ।

ਕਥਿਤ ਤੌਰ ’ਤੇ ਬਦਲੇ ਹੋਏ ਸੰਸਕਰਣ ਵਿੱਚ ਇਹ ਪ੍ਰਤੀਤ ਹੁੰਦਾ ਸੀ ਕਿ ਬਾਜਵਾ ਵੱਲੋਂ ਬਿਕਰਮ ਸਿੰਘ ਮਜੀਠੀਆ ਦਾ ਸਮਰਥਨ ਕੀਤਾ ਜਾ ਰਿਹਾ ਸੀ। ਬਾਜਵਾ ਨੇ ਕਿਹਾ ਕਿ ਛੇੜਛਾੜ ਵਾਲੀ ਵੀਡੀਓ ਨੂੰ 'ਆਪ' ਨੇਤਾਵਾਂ ਦੁਆਰਾ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਤੋਂ ਵੱਡੇ ਪੱਧਰ ’ਤੇ ਸਾਂਝਾ ਕੀਤਾ ਗਿਆ ਸੀ ਤਾਂ ਜੋ ਜਨਤਾ ਨੂੰ ਗੁੰਮਰਾਹ ਕੀਤਾ ਜਾ ਸਕੇ ਅਤੇ ਕਾਂਗਰਸ ਪਾਰਟੀ ਸਮੇਤ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ।

Advertisement
×