ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਬਾੜ ਦੇ ਗੁਦਾਮ ਨੂੰ ਅੱਗ ਲੱਗੀ, ਵੱਡਾ ਹਾਦਸਾ ਟਲਿਆ

ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ; ਫਾਇਰ ਬ੍ਰਿਗੇਡ ਨੇ ਸਮੇਂ ’ਤੇ ਅੱਗ ’ਤੇ ਕਾਬੂ ਪਾਇਆ
ਅੱਗ ’ਤੇ ਕਾਬੂ ਪਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ। -ਫੋਟੋ: ਰੂਬਲ
Advertisement
ਇੱਥੇ ਮੁਬਾਰਕਪੁਰ-ਪੰਡਵਾਲਾ ਰੋਡ ’ਤੇ ਸਥਿਤ ਇੱਕ ਕਬਾੜ ਦੇ ਗੁਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਤੜਕੇ ਸਵੇਰੇ ਲੱਗੀ। ਅੱਗ ਦੀਆਂ ਉੱਚੀਆਂ ਲਪਟਾਂ ਤੇ ਧੂੰਏ ਦੇ ਗੁਬਾਰੇ ਦੇਖ ਕੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਮੌਕੇ ’ਤੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਕੁਝ ਹੀ ਸਮੇਂ ’ਚ ਡੇਰਾਬੱਸੀ ਤੋਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪੁੱਜ ਗਈਆਂ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਦੁਕਾਨ ਵਿੱਚ ਪਲਾਸਟਿਕ, ਟਾਇਰ ਤੇ ਹੋਰ ਜਲਣਸ਼ੀਲ ਸਾਮਾਨ ਵੱਡੀ ਮਾਤਰਾ ਵਿੱਚ ਮੌਜੂਦ ਹੋਣ ਕਾਰਨ ਅੱਗ ’ਤੇ ਕਾਬੂ ਪਾਉਣ ਵਿੱਚ ਮੁਸ਼ੱਕਤ ਕਰਨੀ ਪਈ।

ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਲਗਪਗ ਦੋ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪ੍ਰੰਤੂ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਕਬਾੜੀ ਦਾ ਕਹਿਣਾ ਹੈ ਉਹ ਇਹ ਕਬਾੜ ਫੈਕਟਰੀਆਂ ’ਚੋਂ ਮੁੱਲ ਖ਼ਰੀਦ ਕੇ ਲਿਆਉਂਦੇ ਹਨ।

Advertisement

ਅੱਗ ਲੱਗਣ ਦਾ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ ਹੈ ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

 

Advertisement
Show comments