ਛੱਤਬੀੜ ਚਿੜੀਆਘਰ ਵਿੱਚ ਅੱਗ ਲੱਗੀ
ਇਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਅੱਜ ਸਵੇਰ ਅਚਾਨਕ ਈ ਰਿਕਸ਼ਾ ਨੂੰ ਅੱਗ ਲੱਗ ਗਈ। ਇਸ ਦੌਰਾਨ 19 ਦੇ ਕਰੀਬ ਈ ਰਿਕਸ਼ਾ ਵਾਹਨ ਅਤੇ ਇਕ ਟੁਆਏ ਟਰੇਨ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ...
ਇਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਅੱਜ ਸਵੇਰ ਅਚਾਨਕ ਈ ਰਿਕਸ਼ਾ ਨੂੰ ਅੱਗ ਲੱਗ ਗਈ। ਇਸ ਦੌਰਾਨ 19 ਦੇ ਕਰੀਬ ਈ ਰਿਕਸ਼ਾ ਵਾਹਨ ਅਤੇ ਇਕ ਟੁਆਏ ਟਰੇਨ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਛੱਤਬੀੜ ਚਿੜੀਆਘਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਕਰੀਬ 8.20 ਵਜੇ ਅਚਾਨਕ ਬੈਟਰੀ ਨਾਲ ਚੱਲਣ ਵਾਲੇ ਵਾਹਨਾਂ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਹ ਵਾਹਨ ਛੱਤਬੀੜ ਚਿੜੀਆਘਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੇਖਦਿਆਂ ਸੈਲਾਨੀਆਂ ਦੀ ਘੁੰਮਾਉਣ ਲਈ ਚਾਲੂ ਕੀਤੇ ਗਏ ਸੀ। ਇਸ ਦਾ ਸਾਰਾ ਕੰਮ ਠੇਕੇਦਾਰ ਵੱਲੋਂ ਦੇਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੌਰਾਨ ਛੱਤਬੀੜ ਚਿੜੀਆਘਰ ਦੀ ਕੁਇਕ ਟੀਮ ਤੁਰੰਤ ਹਰਕਤ ਵਿੱਚ ਆ ਗਈ ਅਤੇ ਅੱਗ ’ਤੇ ਕਾਬੂ ਪਾਉਣ ਵਿੱਚ ਜੁਟ ਗਈ। ਉਨ੍ਹਾਂ ਕਿਹਾ ਕਿ ਤੁਰੰਤ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ ਗਈ। ਕਰੀਬ ਪੌਣੇ ਨੌਂ ਵਜੇ ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਜਿਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਛੱਤਬੀੜ ਚਿੜੀਆਘਰ ਵਿੱਚ ਕੁੱਲ 28 ਬੈਟਰੀ ਨਾਲ ਚੱਲਣ ਵਾਲੇ ਵਾਹਨ ਅਤੇ ਦੋ ਟੁਆਏ ਟਰੇਨ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਨੌਂ ਦੇ ਕਰੀਬ ਬੈਟਰੀ ਨਾਲ ਚੱਲਣ ਵਾਲੇ ਵਾਹਨ ਬਚ ਗਏ ਜਦਕਿ 19 ਵਾਹਨ ਅਤੇ ਇਕ ਟੁਆਏ ਟਰੇਨ ਸੜ ਕੇ ਸੁਆਹ ਹੋ ਗਈ। ਉਨ੍ਹਾਂ ਦੱਸਿਆ ਕਿ ਅੱਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਗ ਦੌਰਾਨ ਕਿਸੇ ਵੀ ਜਾਨਵਰ, ਪੰਛੀ ਅਤੇ ਹੋਰ ਵਾਤਾਵਰਨ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਿਆ।

