DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tirath Yatra ਸਕੀਮ ਅਧੀਨ ਆਉਣ ਵਾਲੇ ਸ਼ਰਧਾਲੂਆਂ ਲਈ ਬਣਾਈ ਟੈਂਟ ਸਿਟੀ ’ਚ ਲੱਗੀ ਅੱਗ; 13 ਟੈਂਟ ਸੜੇ

ਸ਼ਰਧਾਲੂ ਦਰਸ਼ਨਾਂ ਲਈ ਗਏ ਹੋਣ ਕਾਰਨ ਟਲਿਆ ਜਾਨੀ ਨੁਕਸਾਨ; ਕਾਰਨਾਂ ਦੀ ਜਾਂਚ ਲਈ ਕਮੇਟੀ ਗਠਿਤ

  • fb
  • twitter
  • whatsapp
  • whatsapp
featured-img featured-img
ਟੈੱਟ ਸਿਟੀ ਵਿੱਚ ਅੱਗ ਲੱਗਣ ਤੋਂ ਬਾਅਦ ਦੇ ਦ੍ਰਿਸ਼। ਫੋਟੋ; ਚਾਨਾ
Advertisement

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅਗਮਪੁਰ ਸਥਿਤ ਸਰਕਾਰੀ ਆਈ.ਟੀ.ਆਈ. ਦੇ ਪਿਛਲੇ ਪਾਸੇ ਬਣਾਈ ਗਈ ਟੈਂਟ ਸਿਟੀ ਵਿੱਚ ਅਚਾਨਕ ਅੱਗ ਲੱਗਣ ਕਾਰਨ 13 ਟੈਂਟ ਸੜ ਕੇ ਸੁਆਹ ਹੋ ਗਏ। ਘਟਨਾ ਵੇਲੇ ਟੈਂਟਾਂ ਵਿੱਚ ਠਹਿਰੇ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਚੁੱਕੇ ਸਨ, ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਹਾਲਾਂਕਿ, ਅੱਗ ਲੱਗਣ ਕਾਰਨ ਟੈਂਟਾਂ ਅਤੇ ਹੋਰ ਸਾਮਾਨ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ।

Advertisement

ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ

Advertisement

ਜਾਣਕਾਰੀ ਅਨੁਸਾਰ ਟੈਂਟ ਸਿਟੀ ਵਿੱਚ ਮੌਜੂਦ ਕਰਮਚਾਰੀਆਂ ਨੇ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਪਹਿਲਾਂ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ, ਪਰ ਉਦੋਂ ਤੱਕ 13 ਟੈਂਟ ਪੂਰੀ ਤਰ੍ਹਾਂ ਸੜ ਚੁੱਕੇ ਸਨ।

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੌਰਾ ਅਤੇ ਜਾਂਚ ਦੇ ਹੁਕਮ

ਘਟਨਾ ਦੀ ਸੂਚਨਾ ਮਿਲਣ 'ਤੇ ਐੱਸ.ਡੀ.ਐੱਮ. ਸੁਖਪਾਲ ਸਿੰਘ ਅਤੇ ਤਹਿਸੀਲਦਾਰ ਸੰਦੀਪ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਡੀ.ਐੱਮ. ਸੁਖਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਜਾਂਚ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਜਲਦੀ ਹੀ ਆਪਣੀ ਰਿਪੋਰਟ ਸੌਂਪੇਗੀ।

ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਟੈਂਟ ਸਿਟੀ ਵਿੱਚ ਤਾਇਨਾਤ ਸਟਾਫ਼ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਸਾਰੀਆਂ ਵਿਵਸਥਾਵਾਂ ਦੀ ਮੁੜ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾ ਮੁੜ ਨਾ ਵਾਪਰੇ।

Advertisement
×