ਰੂਪਨਗਰ ਥਰਮਲ ਦੇ ਕੋਲਾ ਪਲਾਂਟ ਨੇੜੇ 10 ਝੁੱਗੀਆਂ ਨੂੰ ਲੱਗੀ ਅੱਗ: ਕਾਰ, ਮੋਟਰਸਾਈਕਲ ਤੇ ਹੋਰ ਸਾਮਾਨ ਸੜਿਆ : The Tribune India

ਰੂਪਨਗਰ ਥਰਮਲ ਦੇ ਕੋਲਾ ਪਲਾਂਟ ਨੇੜੇ 10 ਝੁੱਗੀਆਂ ਨੂੰ ਲੱਗੀ ਅੱਗ: ਕਾਰ, ਮੋਟਰਸਾਈਕਲ ਤੇ ਹੋਰ ਸਾਮਾਨ ਸੜਿਆ

ਰੂਪਨਗਰ ਥਰਮਲ ਦੇ ਕੋਲਾ ਪਲਾਂਟ ਨੇੜੇ 10 ਝੁੱਗੀਆਂ ਨੂੰ ਲੱਗੀ ਅੱਗ: ਕਾਰ, ਮੋਟਰਸਾਈਕਲ ਤੇ ਹੋਰ ਸਾਮਾਨ ਸੜਿਆ

ਜਗਮੋਹਨ ਸਿੰਘ

ਰੂਪਨਗਰ/ਘਨੌਲੀ, 5 ਅਕਤੂਬਰ

ਅੱਜ ਤੜਕੇ 12.30 ਵਜੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅੰਦਰ ਕੋਲਾ ਪਲਾਂਟ ਦੇ ਬਿਲਕੁਲ ਨੇੜੇ ਸਥਿਤ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਕਾਰਨ 10 ਝੁੱਗੀਆਂ ਤੋਂ ਇਲਾਵਾ ਸਵਿਫਟ ਕਾਰ, ਮੋਟਰਸਾਈਕਲ, ਬੱਚਿਆਂ ਦੇ ਸਾਈਕਲ, ਕਿਤਾਬਾਂ, ਮਜ਼ਦੂਰਾਂ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਅਸਲ ਕਾਰਨ ਦਾ ਪਤਾ ਨਹੀਂ ਲੱਗਿਆ ਪਰ ਅੱਗ ਕਾਰਨ ਸੜੀ ਸਵਿਫਟ ਕਾਰ ਦੇ ਮਾਲਕ ਸੱਤਿਆ ਪ੍ਰਕਾਸ਼ ਯਾਦਵ ਨੇ ਕਿਹਾ ਕਿ ਕਿਸੇ ਸ਼ਰਾਰਤੀ ਨੇ ਜਾਣ ਬੁੱਝ ਕੇ ਉਸ ਦੀ ਕਾਰ ਨੂੰ ਅੱਗ ਲਗਾਈ ਹੈ, ਜਿਸ ਕਾਾਰਨ ਕਾਰ ਸਮੇਤ ਹੋਰ ਮਜ਼ਦੂਰਾਂ ਦੀਆਂ ਝੁੱਗੀਆਂ ਦਾ ਵੀ ਨੁਕਸਾਨ ਹੋ ਗਿਆ।

ਉਸ ਨੇ ਦੱਸਿਆ ਕਿ ਅੱਗ ਉਸ ਦੀ ਕਾਰ ਦੇ ਨੇੜਿਉਂ ਹੀ ਸ਼ੁਰੂ ਹੋਈ, ਜੋ ਹੌਲੀ ਹੌਲੀ ਅੱਗੇ ਵਧਦੀ ਗਈ। ਸੱਤਿਆਪ੍ਰਕਾਸ਼ ਨੇ ਹਾਲੇ ਕੁੱਝ ਸਮਾਂ ਪਹਿਲਾਂ ਹੀ ਕਾਰ ਬਾਜ਼ਾਰ ਲੁਧਿਆਣਾ ਤੋਂ ਇਹ ਕਾਰ ਖਰੀਦੀ ਸੀ, ਜਿਸ ਦੀ ਐੱਨਓਸੀ ਲੈਣ ਉਪਰੰਤ ਰਜਿਸਟਰੇਸ਼ਨ ਤਬਦੀਲ ਕਰਵਾਉਣ ਸਬੰਧੀ ਦਸਤਾਵੇਜ਼ ਆਰਟੀਓ ਦਫਤਰ ਵਿੱਚ ਜਮ੍ਹਾਂ ਕਰਵਾਏ ਹੋਏ ਹਨ। ਅੱਗ ਦੀ ਸੂਚਨਾ ਮਿਲਣ ਉਪਰੰਤ ਥਰਮਲ ਪਲਾਂਟ ਰੂਪਨਗਰ ਦੀ ਚਾਰ ਅੱਗ ਬੁਝਾਊ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਂਦਿਆਂ ਹੋਇਆਂ ਬੜੀ ਮੁਸ਼ਕਲ ਨਾਲ ਥਰਮਲ ਪਲਾਂਟ ਦੇ ਕੋਲਾ ਭੰਡਾਰ ਨੂੰ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾਇਆ, ਜਿਸ ਥਾਂ  ਅੱਗ ਲੱਗੀ ਹੈ, ਉਹ ਝੁੱਗੀਆਂ ਥਰਮਲ ਪਲਾਂਟ ਦੇ ਕੋਲਾ ਭੰਡਾਰ ਦੇ ਬਿਲਕੁਲ ਨਜ਼ਦੀਕ ਹਨ ਅਤੇ ਕੋਲਾ ਭੰਡਾਰ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਵੱਡਾ ਨੁਕਸਾਨ ਹੋ ਸਕਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...