Fire in Chandigarh: ਚੰਡੀਗੜ੍ਹ ਦੇ ਸੈਕਟਰ 36-37 ਲਾਈਟ ਪੁਆਇੰਟ ’ਤੇ ਗੈਸ ਪਾਈਪ ਲਾਈਨ ਨੂੰ ਅੱਗ
ਆਤਿਸ਼ ਗੁਪਤਾ/ਸ਼ੀਤਲ
ਚੰਡੀਗੜ੍ਹ, 24 ਮਈ
ਇੱਥੋਂ ਦੇ ਸੈਕਟਰ 36-37 ਲਾਈਟ ਪੁਆਇੰਟ ’ਤੇ ਗੈਸ ਪਾਈਪਲਾਈਨ ਨੂੰ ਅੱਗ ਲੱਗ ਗਈ ਜਿਸ ਕਾਰਨ ਪ੍ਰਭਾਵਿਤ ਲਾਈਨ ਵਿੱਚ ਗੈਸ ਦੀ ਸਪਲਾਈ ਕੱਟ ਦਿੱਤੀ ਗਈ।
ਜਾਣਕਾਰੀ ਅਨੁਸਾਰ ਸੈਕਟਰ 36-37 ਡਿਵਾਈਡਿੰਗ ਰੋਡ ਨੇੜੇ ਜ਼ਮੀਨਦੋਜ਼ ਗੈਸ ਪਾਈਪਲਾਈਨ ਵਿੱਚ ਅੱਜ ਦੁਪਹਿਰ ਵੇਲੇ ਅੱਗ ਲੱਗ ਗਈ, ਜਿਸ ਨਾਲ ਆਸਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮੌਕੇ ਸੰਘਣਾ ਧੂੰਆਂ ਅਤੇ ਉੱਚੀਆਂ ਲਾਟਾਂ ਦੂਰੋਂ ਦਿਖਾਈ ਦੇਣ ਲੱਗੀਆਂ। ਇਹ ਅੱਗ ਪਾਈਪਲਾਈਨ ਵਿੱਚ ਲੀਕ ਹੋਣ ਜਾਂ ਪਾਈਪਲਾਈਨ ਫਟਣ ਕਾਰਨ ਲੱਗੀ ਹੋਣ ਦਾ ਸ਼ੱਕ ਹੈ। ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਸਹੀ ਕਾਰਨ ਦੀ ਪੁਸ਼ਟੀ ਨਹੀਂ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਜਾਣਕਾਰੀ ਅਨੁਸਾਰ ਸੈਕਟਰ-36/37 ਡਿਵਾਈਡਿੰਗ ਸੜਕ ਦੇ ਹੇਠਾਂ ਤੋਂ ਲੰਘਦੀ ਗੈਸ ਪਾਈਪਲਾਈਨ ਨੂੰ ਅਚਾਨਕ ਸ਼ਾਮ ਸਮੇਂ ਅੱਗ ਲੱਗੀ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਦੁਰ-ਦੁਰ ਤੋਂ ਅੱਗ ਦੀਆਂ ਲਪਟਾ ਸਾਫ ਦਿਖਾਈ ਦੇ ਰਹੀਆਂ ਸਨ। ਉੱਧਰ ਗੈਸ ਪਾਈਪਲਾਈਨ ਵਿੱਚ ਗੈਸ ਦਾ ਪਰੇਸ਼ਨ ਵਾਧੂ ਹੋਣ ਕਰਕੇ ਫਾਇਰ ਬ੍ਰਿਗੇਡ ਨੂੰ ਵੀ ਅੱਗ ਬੁਝਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਫਾਇਰ ਬ੍ਰਿਗੇਡ ਤੇ ਯੂਟੀ ਪ੍ਰਸ਼ਾਸਨ ਵੱਲੋਂ ਅੱਗ ਨੂੰ ਲੋਕਾਂ ਦੇ ਘਰਾਂ ਤੱਕ ਫੇਲਣ ਤੋਂ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਗੈਸ ਪਾਈਪਲਾਈਨ ਨੂੰ ਅੱਗ ਲੱਗਣ ਕਰਕੇ ਕਿਸੇ ਕਿਸਮ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਹੈ।
ਦੂਜੇ ਪਾਸੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸੱਕਿਆ ਹੈ, ਪਰ ਕੁਝ ਵਿਅਕਤੀਆਂ ਵੱਲੋਂ ਅੱਗ ਲੱਗਣ ਦਾ ਕਾਰਨ ਗੈਸ ਪਾਈਪ ਲਾਈਨ ਦਾ ਫਟਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਯੂਟੀ ਪ੍ਰਸ਼ਾਸਨ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਬੁੱਝਣ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।