ਪਿੰਜੌਰ ਦੀ ਗਰੀਨ ਵੈਲੀ ਵਿੱਚ ਲੱਗੀ ਅੱਗ

ਜੰਗਲੀ ਜਾਨਵਰ ਅੱਗ ਕਾਰਨ ਆਬਾਦੀ ਵਾਲੇ ਇਲਾਕੇ ਵਿੱਚ ਆਏ

ਪਿੰਜੌਰ ਦੀ ਗਰੀਨ ਵੈਲੀ ਵਿੱਚ ਲੱਗੀ ਅੱਗ

ਪੀ.ਪੀ. ਵਰਮਾ

ਪੰਚਕੂਲਾ, 15 ਅਪਰੈਲ

ਪਿਜੌਰ ਦੇ ਧਰਮਪੁਰ ਵਿੱਚ ਪੈਂਦੀ ਗਰੀਨ ਵੈਲੀ ਵਿੱਚ ਅੱਜ ਦੁਪਹਿਰੇ ਅੱਗ ਲੱਗ ਗਈ। ਇਸ ਅੱਗ ਕਾਰਨ ਆਸਪਾਸ ਦੇ ਆਬਾਦੀ ਵਾਲੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਗਰੀਨ ਵੈਲੀ ਦੇ ਵਸਨੀਕ ਮੇਨਪਾਲ ਨੇ ਦੱਸਿਆ ਇਸ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਨਾ ਦੇ ਦਿੱਤੀ ਗਈ ਸੀ ਪਰ ਫਾਇਰ ਬ੍ਰਿਗੇਡ ਨੇ ਆਉਣ ਵਿੱਚ ਕਾਫ਼ੀ ਸਮਾਂ ਲਿਆ। ਉਸ ਨੇ ਦੱਸਿਆ ਕਿ ਜੰਗਲ ਵਿੱਚ ਕਈ ਥਾਵਾਂ ਤੇ ਅੱਗ ਲੱਗੀ ਹੋਈ ਸੀ ਜਿਸ ਕਾਰਨ ਜੰਗਲੀ ਜਾਨਵਰ ਆਬਾਦੀ ਵਾਲੇ ਇਲਾਕੇ ਵਿੱਚ ਆ ਗਏ। ਅੱਗ ਨੇ ਆਬਾਦੀ ਵਾਲੇ ਖੇਤਰ ਨੂੰ ਵੀ ਆਪਣੀ ਝਪੇਟ ਵਿੱਚ ਲੈ ਲੈਣਾ ਸੀ ਪਰ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਕਾਫੀ ਮੁਸ਼ੱਕਤ ਨਾਲ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਦੇ ਬਾਵਜੂਦ ਰਿਹਾਇਸੀ ਖੇਤਰ ’ਚ ਬਣੇ ਕਈ ਘਰ ਇਸ ਅੱਗ ਦੀ ਲਪੇਟ ਵਿੱਚ ਆ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All