DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Firozpur Dog Attack: ਫਿਰੋਜ਼ਪੁਰ ਛਾਉਣੀ ਵਿੱਚ ਕੁੱਤੇ ਨੇ ਦੋ ਸਾਲਾ ਬੱਚੇ ਨੂੰ ਨੋਚਿਆ

ਬੱਚੇ ਦੀ ਹਾਲਤ ਗੰਭੀਰ; ਘਰ ਦੇ ਬਾਹਰ ਖੇਡ ਰਹੇ ਬੱਚੇ ’ਤੇ ਕੁੱਤੇ ਨੇ ਕੀਤਾ ਹਮਲਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Firozpur Dog Attack: ਫਿਰੋਜ਼ਪੁਰ ਛਾਉਣੀ ਦੀ ਗਲੀ ਨੰਬਰ 1 ਵਿੱਚ ਆਪਣੇ ਘਰ ਦੇ ਬਾਹਰ ਖੇਡ ਰਹੇ ਇੱਕ ਦੋ ਸਾਲਾ ਬੱਚੇ ਨੂੰ ਅਵਾਰਾ ਕੁੱਤੇ ਨੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਕੁੱਤੇ ਨੇ ਕਰੀਬ 10 ਮਿੰਟ ਤੱਕ ਬੱਚੇ ਨੂੰ ਨੋਚਿਆ ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਮੁਸ਼ਕਿਲ ਨਾਲ ਬੱਚੇ ਨੂੰ ਛੁਡਾਇਆ। ਇਸ ਹਮਲੇ ਵਿੱਚ ਬੱਚੇ ਦੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਕੁੱਤੇ ਨੇ ਬੱਚੇ ਦੇ ਮੂੰਹ ’ਤੇ ਹਮਲਾ ਕੀਤਾ ਹੈ। ਪੀੜਤ ਦੀ ਪਛਾਣ ਰਾਘਵ ਵਜੋਂ ਹੋਈ ਹੈ।

ਕਪਿਲ ਬਾਂਸਲ ਦੇ ਬੇਟੇ ਰਾਘਵ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਇਲਾਜ ਚੱਲ ਰਿਹਾ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।

Advertisement

ਇਲਾਕਾ ਵਾਸੀਆਂ ਨੇ ਰੋਸ ਪ੍ਰਗਟਾਇਆ

ਸਥਾਨਕ ਨਿਵਾਸੀ ਗਿਰਜੇਸ਼ ਅਗਰਵਾਲ ਅਤੇ ਹੋਰ ਲੋਕਾਂ ਨੇ ਕਿਹਾ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤਾਂ ਜੋ ਕਿਸੇ ਹੋਰ ਬੱਚੇ ਨੂੰ ਅਜਿਹੇ ਹਾਲਾਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮਾਮਲੇ 'ਤੇ ਛਾਉਣੀ ਬੋਰਡ ਦੇ ਸੈਨੇਟਰੀ ਸੁਪਰਡੈਂਟ ਅਭਿਸ਼ੇਕ ਪਾਂਡੇ ਨੇ ਕਿਹਾ ਕਿ ਬੋਰਡ ਵੱਲੋਂ ਅਵਾਰਾ ਕੁੱਤਿਆਂ ਨੂੰ ਫੜਨ ਲਈ ਸਮੇਂ-ਸਮੇਂ 'ਤੇ ਮੁਹਿੰਮ ਚਲਾਈ ਜਾਂਦੀ ਹੈ, ਪਰ ਕੁੱਤਿਆ ਨੂੰ ਪਿਆਰ ਕਰਨ ਵਾਲੇ ਇਸ ਵਿੱਚ ਅੜਿੱਕਾ ਬਣਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਲੀਆਂ ਵਿੱਚ ਕੁੱਤਿਆਂ ਨੂੰ ਖਾਣਾ ਨਾ ਪਾਉਣ। ਕੌਂਸਲ ਵੱਲੋਂ ਕੁੱਤਿਆਂ ਦੀ ਨਸਬੰਦੀ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਗੁੱਸੇ ਵਿੱਚ ਆਏ ਇਲਾਕਾ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਠੋਸ ਕਦਮ ਨਾ ਚੁੱਕੇ ਤਾਂ ਉਹ ਕੈਂਟ ਬੋਰਡ ਦੇ ਅਧਿਕਾਰੀਆਂ ਨਾਲ ਖ਼ੁਦ ਮਿਲ ਕੇ ਸਖ਼ਤ ਕਾਰਵਾਈ ਦੀ ਮੰਗ ਕਰਨਗੇ।

Advertisement

Advertisement
×